ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ) – ਸਥਾਨਕ ਏਕਤਾ ਭਵਨ ਪੁਤਲੀਘਰ ਵਿਖੇ ਕਿਸਾਨ ਅਤੇ ਮਜ਼ਦੂਰ ਜੱਥੇਬੰਦੀਆਂ ਦੀ ਸਾਂਝੀ ਮੀਟਿੰਗ ਕੀਤੀ ਗਈ।ਜਿਸ
ਦੌਰਾਨ ਕਿਸਾਨ ਅੰਦੋਲਨ ਦੀ ਡਟਵੀਂ ਹਮਾਇਤ ਕਰਦਿਆਂ ਕਿਸਾਨ ਜੱਥੇਬੰਦੀਆਂ ਦੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 18 ਜਨਵਰੀ ਨੂੰ ਮਹਿਲਾ ਕਿਸਾਨ ਦਿਵਸ ਮਨਾਉਣ ਦਾ ਫੈਸਲਾ ਕੀਤਾ ਗਿਆ।ਪਾਰਟੀ ਆਗੂ ਦਸਵਿੰਦਰ ਕੌਰ ਨੇ ਦੱਸਿਆ ਕਿ 18 ਜਨਵਰੀ ਨੂੰ ਭੰਡਾਰੀ ਪੁੱਲ ਉਪਰ ਕਿਸਾਨ/ਮਜ਼ਦੂਰ ਔਰਤਾਂ ਦੀ ਅਗਵਾਈ ਵਿੱਚ ਵਿਸ਼ਾਲ ਰੈਲੀ ਕੀਤੀ ਜਾਵੇਗੀ।ਇਸ ਰੈਲੀ ਵਿੱਚ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਲੇ ਕਾਨੂੰਨ ਅਤੇ ਬਿਜਲੀ ਕਾਨੂੰਨ 2020 ਰੱਦ ਕਰਨ ਦੀ ਮੰਗ ਕੀਤੀ ਜਾਵੇਗੀ।
ਉਨਾ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਪੂੰਜੀਪਤੀਆਂ ਦੇ ਦਬਾਅ ਹੇਠ ਬੇਲੋੜੀਆਂ ਮੀਟਿੰਗਾਂ ਕਰਕੇ ਮਸਲੇ ਨੂੰ ਲਟਕਾਇਆ ਜਾ ਰਿਹਾ ਹੈ।ਜਦਕਿ ਕਿਸਾਨ ਅੰਦੋਲਨ ਹੁਣ ਜਨ ਅੰਦੋਲਨ ਬਣ ਚੁੱਕਾ ਹੈ।ਸਾਰੇ ਦੇਸ਼ ਦੇ ਕਿਸਾਨਾਂ ਦੀਆਂ ਭਾਵਨਾਵਾਂ ਇਸ ਅੰਦੋਲਨ ਨਾਲ ਹਨ ਅਤੇ ਲੋਕ ਆਪ ਮੁਹਾਰੇ ਇਸ ਅੰਦੋਲਨ ਵਿੱਚ ਸ਼ਾਮਲ ਹੋ ਰਹੇ ਹਨ।
Check Also
ਪ੍ਰੋ. (ਡਾ.) ਰਵਿੰਦਰ ਕੁਮਾਰ ਯੂਨੀਵਰਸਿਟੀ ਦੇ ਪ੍ਰੋਫੈਸਰ ਇੰਚਾਰਜ਼ (ਪਬਲਿਕ ਰਿਲੇਸ਼ਨਜ਼) ਵਜੋਂ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਇੱਕ ਮਹੱਤਵਪੂਰਨ ਪ੍ਰਸ਼ਾਸਕੀ …
Punjab Post Daily Online Newspaper & Print Media