ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ) – ਸ਼ਹੀਦ ਊਧਮ ਸਿੰਘ ਨਗਰ ਵਿਖੇ ਲੋਹੜੀ ਦੀ ਸ਼ਾਮ ਨੂੰ ਡੀ.ਜੇ ਲਾਉਣ ਤੋਂ ਹੋਏ ਝਗੜੇ ਦੌਰਾਨ 30 ਸਾਲਾ ਜਗਦੀਸ਼
ਸਿੰਘ ਮਾੜੀ ਮੇਘਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ।ਜਗਦੀਸ਼ ਸਿੰਘ ਮਾੜੀ ਮੇਘਾ ਨੇ ਵਾਰਡ ਨੰਬਰ 37 ‘ਚ ਹੋਣ ਵਾਲੀ ਜ਼ਿਮਨੀ ਚੋਣ ਵਿੱਚ ਅਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਰਨ ਦਾ ਫ਼ੈਸਲਾ ਲਿਆ ਸੀ।ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਤੇ ਹਲਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਵਲੋਂ ਜਗਦੀਸ਼ ਸਿੰਘ ਮਾੜੀ ਮੇਘਾ ਦੀ ਮੌਤ ‘ਤੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ।ਪੁਲਿਸ ਕਮਿਸ਼ਨਰ ਡਾ. ਗਿੱਲ ਨੇ ਪਰਿਵਾਰਕ ਮੈਂਬਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹਨਾਂ ਨਾਲ ਪੂਰਾ ਇਨਸਾਫ ਹੋਵੇਗਾ।ਦੋਸ਼ੀਆਂ ਨੂੰ ਕਾਬੂ ਕਰਨ ਲਈ ਪੁਲਿਸ ਥਾਣਾ ਬੀ-ਡਵੀਜ਼ਨ ਦੇ ਐਸ.ਐਚ.ਓ ਤੇ ਏ.ਸੀ.ਪੀ ਪੂਰਬੀ ਦੀ ਡਿਊਟੀ ਲੱਗੀ ਹੈ।ਦੋਸ਼ੀ ਜਲਦ ਹੀ ਪੁਲਿਸ ਦੀ ਪਕੜ ‘ਚ ਹੋਣਗੇ।
ਹਲਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਕਿਹਾ ਕਿ ਜਗਦੀਸ਼ ਸਿੰਘ ਮਾੜੀ ਮੇਘਾ ਪਰਿਵਾਰ ਨਾਲ ਪੂਰਾ ਇਨਸਾਫ ਹੋਵੇਗਾ ਅਤੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।ਦੋਸ਼ੀ ਕਿਸੇ ਵੀ ਸਿਆਸੀ ਪਾਰਟੀ ਨਾਲ ਸੰਬੰਧ ਰੱਖਦਾ ਹੋਵੇ, ਉਸ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media