Monday, April 13, 2026

ਫਰਾਂਸ ਦੇ ਅੰਬੈਸਡਰ ਈਮੈਨੁਅਲ ਲੇਨੈਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

ਅੰਮ੍ਰਿਤਸਰ, 16 ਜਨਵਰੀ (ਗਰਪ੍ਰੀਤ ਸਿੰਘ) – ਗੁਰਬਾਣੀ ਕੀਰਤਨ ਅਤੇ ਰੌਸ਼ਨੀਆਂ ਨਾਲ ਭਰਪੂਰ ਪਵਿਤਰ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਡੂੰਘੇ ਧਾਰਮਿਕ, ਸ਼ਾਂਤਮਈ ਤੇ ਸਤਿਕਾਰ ਵਾਲੇ ਵਾਤਾਵਰਣ ਤੋਂ ਬਹੁਤ ਪ੍ਰਭਾਵਤ ਹੋਇਆ ਹਾਂ।
                   ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਫਰਾਂਸ ਦੇ ਅੰਬੈਸਡਰ ਈਮੈਨੁਅਲ ਲੇਨੈਨ ਨੇ ਇਹ ਪ੍ਰਗਟਾਵਾ ਯਾਤਰੂ ਕਿਤਾਬ ਵਿਚ ਆਪਣੀਆਂ ਭਾਵਨਾਵਾਂ ਦਰਜ਼ ਕਰਕੇ ਕੀਤਾ।ਉਹ ਅੱਜ ਇਥੇ ਆਪਣੀ ਪਤਨੀ ਸਮੇਤ ਨਤਮਸਤਕ ਹੋਏ।ਇਸ ਦੌਰਾਨ ਉਨ੍ਹਾਂ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਜਾ ਕੇ ਲੰਗਰ ਤਿਆਰ ਹੁੰਦਾ ਵੇਖ ਕੇ ਖੁਸ਼ੀ ਜ਼ਾਹਰ ਕੀਤੀ ਅਤੇ ਪਰਿਕਰਮਾਂ ਕਰਦਿਆਂ ਸ੍ਰੀ ਦਰਬਾਰ ਸਾਹਿਬ ਅਤੇ ਇਸ ਨਾਲ ਸਬੰਧਤ ਅਸਥਾਨਾਂ ਦਾ ਇਤਿਹਾਸ ਜਾਣਨ ਵਿਚ ਵਿਸ਼ੇਸ਼ ਰੁਚੀ ਦਿਖਾਈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆ ਕੇ ਉਨ੍ਹਾਂ ਨੂੰ ਸਕੂਨ ਮਿਲਿਆ ਹੈ।
                    ਇਸ ਮੌਕੇ ਅੰਬੈਸਡਰ ਈਮੈਨੁਅਲ ਲੇਨੈਨ ਤੇ ਉਨ੍ਹਾਂ ਦੀ ਪਤਨੀ ਨੂੰ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਰਾਮ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ ਡਾ. ਅਮਰੀਕ ਸਿੰਘ ਲਤੀਫਪੁਰ ਅਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਸਨਮਾਨਿਤ ਕੀਤਾ।ਇਸ ਮੌਕੇ ਹਰਿੰਦਰ ਸਿੰਘ ਰੋਮੀ, ਅੰਮ੍ਰਿਤਪਾਲ ਸਿੰਘ, ਸਰਬਜੀਤ ਸਿੰਘ ਤੇ ਹੋਰ ਮੌਜੂਦ ਸਨ।

Check Also

ਸੂਬਾ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ – ਖ਼ਜ਼ਾਨਾ ਮੰਤਰੀ ਚੀਮਾ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ …