ਅੰਮ੍ਰਿਤਸਰ, 17 ਜਨਵਰੀ (ਸੁਖਬੀਰ ਸਿੰਘ) – ਦਮਦਮੀ ਟਕਸਾਲ ਦੇ ਆਗੂ ਅਤੇ ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਨੇ ਐਨ.ਆਈ.ਏ ਦੀ ਤਰਫ਼ੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਖ਼ਾਲਸਾ ਸਮੇਤ ਕਿਸਾਨ ਸੰਘਰਸ਼ ਨਾਲ ਜੁੜੇ ਲੋਕਾਂ ਨੂੰ ਨੋਟਿਸ ਭੇਜੇ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਕਿਸਾਨ ਸੰਘਰਸ਼ ਨਾਲ ਜੁੜੇ ਲੋਕਾਂ ਨੂੰ ਐਨ.ਆਈ.ਏ ਵੱਲੋਂ ਨੋਟਿਸ ਜਾਰੀ ਕਰਕੇ ਸਰਕਾਰ ਨੇ ਆਪਣੀ ਹਾਰ ਕਬੂਲ ਕਰ ਲਈ ਹੈ।ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਨੂੰ ਆਪਣੇ ਹੱਕ ਲਈ ਅੰਦੋਲਨ ਕਰਨ ਦਾ ਹੱਕ ਸੰਵਿਧਾਨ ਨੇ ਦਿੱਤਾ ਹੋਇਆ ਹੈ।ਕਿਸਾਨੀ ਅੰਦੋਲਨ `ਤੇ ਇਨ੍ਹਾਂ ਨੋਟਿਸਾਂ ਦਾ ਕੋਈ ਅਸਰ ਨਹੀਂ ਪਵੇਗਾ।ਪੂਰਨ ਸ਼ਾਂਤਮਈ ਚੱਲ ਰਹੇ ਕਿਸਾਨੀ ਲਹਿਰ ਪ੍ਰਤੀ ਸਰਕਾਰ ਅਤੇ ਭਾਜਪਾ ਜਾਣਬੁੱਝ ਕੇ ਗ਼ਲਤ ਰੰਗਤ ਦੇਣ ਦੇ ਯਤਨ ਵਿਚ ਹੈ।ਸਰਕਾਰ ਅਤੇ ਭਾਜਪਾ ਲੋਕਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਲਈ ਹਰ ਹੀਲਾ ਵਰਤ ਰਹੀ ਹੈ।
ਉਨਾਂ ਕਿਹਾ ਕਿ ਲੋਕ ਲਹਿਰ ਨੂੰ ਦਬਾਉਣ ਲਈ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਅਤੇ ਐਨ.ਆਈ.ਏ ਰਾਹੀਂ ਯੂ.ਏ.ਪੀ.ਏ ਤਹਿਤ ਕਿਸਾਨ ਸੰਘਰਸ਼ ਉਪਰ ਵਾਰ ਇਸੇ ਨੀਤੀ ਦਾ ਹੀ ਹਿੱਸਾ ਹੈ।ਉਨ੍ਹਾਂ ਭਾਜਪਾ ਆਗੂਆਂ ਵੱਲੋਂ ਸੰਘਰਸ਼ਸ਼ੀਲ ਕਿਸਾਨਾਂ ਨੂੰ ਦੇਸ਼ ਵਿਰੋਧੀ ਕਹਿਣ `ਤੇ ਵੀ ਇਤਰਾਜ਼ ਜਤਾਇਆ ਅਤੇ ਇਨ੍ਹਾਂ ਬਿਆਨਾਂ ਨੂੰ ਦੇਸ਼ ਦੀ ਏਕਤਾ ਲਈ ਖ਼ਤਰਨਾਕ ਕਰਾਰ ਦਿੱਤਾ।ਉਨ੍ਹਾਂ ਮੋਦੀ ਸਰਕਾਰ ਨੂੰ ਅੜੀਅਲ ਵਤੀਰਾ ਛੱਡ ਕੇ ਕਿਸਾਨਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰਨ ਲਈ ਸੰਜ਼ੀਦਗੀ ਵਿਖਾਉਣ ਦੀ ਅਪੀਲ ਕੀਤੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …