Friday, July 4, 2025
Breaking News

ਰਾਮਗੜ੍ਹੀਆ ਬੋਰਡ ਵਲੋਂ ਅਜੀਤ ਸਿੰਘ ਸਹਿਰਾ ਅਤੇ ਇੰਦਰਜੀਤ ਸਿੰਘ ਦੀ ਚਲਾਣੇ ‘ਤੇ ਦੁੱਖ ਪ੍ਰਗਟ

ਪਟਿਆਲਾ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਆਲ ਇੰਡੀਆ ਰਾਮਗੜ੍ਹੀਆ ਬੋਰਡ (ਰਜਿ.) ਦੇ ਪ੍ਰਧਾਨ ਮੋਹਣ ਸਿੰਘ ਭੈਣੀ ਸਾਹਿਬ ਅਤੇ ਜਨਰਲ ਸਕੱਤਰ ਬਲਜੀਤ ਸਿੰਘ ਜਨਰਲ ਸਕੱਤਰ ਨੇ ਐਤਵਾਰ ਨੂੰ ਰਾਮਗੜ੍ਹੀਆ ਸਹਿਕਾਰੀ ਬੈਂਕ ਲਿਮ. ਨਵੀਂ ਦਿੱਲੀ ਦੇ ਚੇਅਰਮੈਨ ਅਤੇ ਆਲ ਇੰਡੀਆ ਰਾਮਗੜ੍ਹੀਆ ਬੋਰਡ ਦੇ ਸਲਾਹਕਾਰ ਅਜੀਤ ਸਿੰਘ ਸਹਿਰਾ ਅਤੇ ਰਾਮਗੜ੍ਹੀਆ ਸਹਿਕਾਰੀ ਬੈਂਕ ਦੇ ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ।
                  ਬੋਰਡ ਦੇ ਬੁਲਾਰੇ ਮਨਮੋਹਨ ਸਿੰਘ ਵਲੋਂ ਜਾਰੀ ਬਿਆਨ ਵਿੱਚ ਮੋਹਨ ਸਿੰਘ ਭੈਣੀ ਸਾਹਿਬ ਅਤੇ ਬਲਜੀਤ ਸਿੰਘ ਜਨਰਲ ਸਕੱਤਰ ਨੇ ਦੋਵਾਂ ਸ਼ਖਸੀਅਤਾਂ ਨੂੰ ਮਹਾਨ ਸ਼ਖਸ਼ੀਅਤਾਂ ਦੱਸਦਿਆਂ ਕਿ ਉਹ ਮਨੁੱਖਤਾ ਅਤੇ ਰਾਮਗੜ੍ਹੀਆ ਭਾਈਚਾਰੇ ਦੀ ਭਲਾਈ ਨੁੰ ਸਮਰਪਿਤ ਸਨ।ਦੋਵਾਂ ਅਹੁਦੇਦਾਰਾਂ ਨੇ ਦੁੱਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦਿਆ ਪ੍ਰਮਾਤਮਾ ਪਾਸ ਅਰਦਾਸ ਕੀਤੀ ਹੈ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …