Monday, December 23, 2024

ਸ਼੍ਰੋਮਣੀ ਕਮੇਟੀ ਵਲੋਂ ਗੁਰੂ ਘਰਾਂ ’ਚ ਲੰਗਰ ਲਈ ਭਾਫ ਵਿਧੀ ਲਾਗੂ ਕਰਨ ਲਈ ਯਤਨ ਤੇਜ਼

ਬੀਬੀ ਜਗੀਰ ਕੌਰ ਨੇ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਨਾਲ ਕੀਤੀ ਚਰਚਾ

ਅੰਮ੍ਰਿਤਸਰ, 18 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਸਾਹਿਬਾਨ ‘ਚ ਲੰਗਰ ਤਿਆਰ ਕਰਨ ਲਈ ਜਲਦ ਹੀ ਭਾਫ ਵਿਧੀ ਦੀ ਵਰਤੋਂ ਕੀਤੀ ਜਾਵੇਗੀ।ਇਸ ਕਾਰਜ਼ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾੜਾ ਸਾਹਿਬ ਸੰਪਰਦਾ ਦਾ ਸਹਿਯੋਗ ਲਿਆ ਜਾ ਰਿਹਾ ਹੈ।ਸ਼੍ਰੋਮਣੀ ਕਮੇਟੀ ਦੀ ਲੰਘੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਇਸ ਬਾਰੇ ਫੈਸਲਾ ਕੀਤਾ ਗਿਆ ਸੀ, ਜਿਸ ਨੂੰ ਲਾਗੂ ਕਰਨ ਲਈ ਕਾਰਵਾਈ ਆਰੰਭੀ ਗਈ ਹੈ।
                  ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਨਾਲ ਇਸ ਸਬੰਧੀ ਵਿਚਾਰ ਵਟਾਂਦਰਾ ਕੀਤਾ।ਉਨਾਂ ਦੱਸਿਆ ਕਿ ਮੁੱਢਲੇ ਤੌਰ ’ਤੇ ਲੰਗਰ ਲਈ ਭਾਫ ਵਿਧੀ ਦੀ ਵਰਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਗੁਰੂ ਰਾਮਦਾਸ ਜੀ ਤੋਂ ਕੀਤੀ ਜਾਵੇਗੀ।ਇਸ ਤੋਂ ਬਾਅਦ ਹੋਰਨਾਂ ਗੁਰਦੁਆਰਾ ਸਾਹਿਬਾਨ ਵਿਚ ਵੀ ਇਸ ਨੂੰ ਲਾਗੂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਭਾਫ ਦੁਆਰਾ ਲੰਗਰ ਤਿਆਰ ਕਰਨ ਨਾਲ ਬਾਲਣ ਦੀ ਬੱਚਤ ਹੋਵੇਗੀ।ਇਸ ਨਾਲ ਪ੍ਰਦੂਸ਼ਣ ਘਟੇਗਾ ਤੇ ਲੰਗਰ ਬਣਾਉਣ ਲਈ ਸਮੇਂ ਦੀ ਵੀ ਬਚਤ ਹੋਵੇਗੀ।
                ਇਸੇ ਦੌਰਾਨ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਨੇ ਕਿਹਾ ਕਿ ਭਾਫ ਵਿਧੀ ਦੁਆਰਾ ਲੰਗਰ ਤਿਆਰ ਕਰਨ ਨਾਲ ਸਵਾਦ ਅਤੇ ਪੌਸ਼ਟਿਕਤਾ ਬਰਕਰਾਰ ਰਹਿੰਦੀ ਹੈ।ਰਾੜਾ ਸਾਹਿਬ ਵਿਖੇ ਲੰਗਰ ਤਿਆਰ ਕਰਨ ਲਈ ਪਿਛਲੇ 10 ਸਾਲਾ ਤੋਂ ਇਹ ਵਿਧੀ ਅਪਨਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਭਾਫ ਸਿਸਟਮ ਲਗਾਉਣ ਲਈ ਜਰਮਨੀ ਤੋਂ ਸਮਾਨ ਲਿਆਂਦਾ ਜਾਵੇਗਾ ਅਤੇ ਇਸ ਕਾਰਜ ਲਈ ਕੁੱਝ ਮਹੀਨੇ ਲੱਗਣ ਦੀ ਸੰਭਾਵਨਾ ਹੈ।
                   ਇਸ ਸਮੇਂ ਅੰਤ੍ਰਿੰਗ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ, ਓ.ਐਸ.ਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਮਲਕੀਤ ਸਿੰਘ ਬਹਿੜਵਾਲ ਵੀ ਮੌਜੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …