Sunday, July 27, 2025
Breaking News

ਮੇਅਰ ਨੇ 76ਵੇਂ ਰਾਸ਼ਨ ਵੰਡ ਸਮਾਰੋਹ ’ਚ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਅੰਮ੍ਰਿਤਸਰ, 18 ਜਨਵਰੀ (ਜਗਦੀਪ ਸਿੰਘ/ ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਉਤਰੀ ਵਿਖੇ ਮਹਾਂਕਾਲੀ ਮੰਦਿਰ ਟਰੱਸਟ ਗ੍ਰੀਨ ਫੀਲਡ ਮਜੀਠਾ ਰੋਡ ਵਲੋਂ 76ਵੇਂ ਰਾਸ਼ਨ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਮੇਅਰ ਕਰਮਜੀਤ ਸਿੰਘ ਰਿੰਟੂ, ਕੌਂਸਲਰ ਸ੍ਰੀਮਤੀ ਪ੍ਰਿਅੰਕਾ ਸ਼ਰਮਾ, ਰਿਤੇਸ਼ ਸ਼ਰਮਾ ਤੇ ਟਰੱਸਟ ਪ੍ਰਬੰਧਕਾਂ ਨਾਲ ਮਿਲ ਕੇ ਨੇ ਵਾਰਡ ਨੰ: 12, 13 ਅਤੇ 14 ਦੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ।ਜ਼ਿਕਰਯੋਗ ਹੈ ਕਿ ਮਹਾਂਕਾਲੀ ਮੰਦਿਰ ਟਰੱਸਟ ਵਲੋਂ ਹਰ ਮਹੀਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਜਾਂਦਾ ਹੈ।
                 ਮੇਅਰ ਰਿੰਟੂ ਨੇ ਇਸ ਸਮੇਂ ਆਪਣੇ ਸੰਬੋਧਨ ‘ਚ ਕਿਹਾ ਕਿ ਉਕਤ ਤਿੰਨ ਵਾਰਡਾਂ ਦੇ ਇਲਾਕਿਆਂ ਵਿਚ ਬੁੁਨਿਆਦੀ ਸਹੂਲਤਾਂ ਉਪਲੱਬਧ ਕਰਵਾਉਣ ਲਈ ਬਹੁਪੱਖੀ ਵਿਕਾਸ ਕਰਵਾਇਆ ਹੈ।ਉਨਾਂ ਨੇ ਸਮਾਜ ਭਲਾਈ ਲਈ ਕੀਤੇ ਜਾ ਰਹੇ ਕਾਰਜ਼ਾਂ ਲਈ ਟਰੱਸਟ ਦੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ।
                    ਇਸ ਮੌਕੇ ਕੌਂਸਲਰ ਪ੍ਰਿਅੰਕਾ ਸ਼ਰਮਾ, ਰਿਤੇਸ਼ ਸ਼ਰਮਾ, ਵਿਪਨ ਕੁਮਾਰ, ਰਾਜੀਵ ਸ਼ਰਮਾ, ਇੰਦਰਜੀਤ ਸ਼ਰਮਾ, ਭੁਪਿੰਦਰ ਕੁਮਾਰ, ਰਾਜੇਸ਼ ਡੋਗਰਾ ਸਮੇਤ ਮਹਾਂਕਾਲੀ ਮੰਦਿਰ ਟਰੱਸਟ ਦੇ ਪ੍ਰਬੰਧਕ ਅਤੇ ਕਾਫੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …