ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ) – ਸਿੱਖ ਵਿਦਿਅਕ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ
ਅਵਤਾਰ ਪੁਰਬ ਦੇ ਸੰਬੰਧ ਵਿੱਚ ਖਾਲਸਾਈ ਸ਼ਾਨ ਅਤੇ ਸਿੱਖੀ ਰਵਾਇਤਾਂ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ।ਦੀਵਾਨ ਦੇ ਮੁੱਖ ਦਫਤਰ ਤੋਂ ਅਰੰਭ ਕੀਤੇ ਗਏ ਨਗਰ ਕੀਰਤਨ ਵਿੱਚ ਪ੍ਰਧਾਨ ਨਿਰਮਲ ਸਿੰਘ, ਚੇਅਰਮੈਨ ਚੀਫ਼ ਖ਼ਾਲਸਾ ਦੀਵਾਨ ਸਕੂਲਜ਼ ਅਤੇ ਮੁਖੀ ਧਰਮ ਪ੍ਰਚਾਰ ਕਮੇਟੀ ਭਾਗ ਸਿੰਘ ਅਣਖੀ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਮੀਤ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜ਼ਰ, ਸਥਾਨਕ ਪ੍ਰਧਾਨ ਹਰਮਿੰਦਰ ਸਿੰਘ ਅਤੇ ਮੈਂਬਰਾਂ ਵਲੋਂ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਗਈ।
ਨਗਰ ਕੀਰਤਨ ਦੀ ਰਵਾਨਗੀ ਸਮੇਂ ਵਿਸ਼ੇਸ਼ ਤੌਰ ਤੇ ਪੁੱਜੇ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਦੀਵਾਨ ਵਲੋਂ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਕਿਹਾ ਕਿ ਚੀਫ਼ ਖ਼ਾਲਸਾ ਦੀਵਾਨ ਵਲੋਂ ਨਵੀਂ ਪਨੀਰੀ ਨੂੰ ਵਿਦਿਆ ਰਾਹੀਂ ਸਿੱਖੀ ਨਾਲ ਜੋੜਨ ਦੇ ਹਰ ਸੰਭਵ ਯਤਨ ਕੀਤੇ ਜਾਂਦੇ ਹਨ।ਉਹਨਾਂ ਕਿਹਾ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜ਼ਲਮ ਦੇ ਟਾਕਰੇ ਤੇ ਧਰਮ ਦੀ ਰੱਖਿਆ ਲਈ ਸਰਬੰਸ ਵਾਰ ਦਿੱਤਾ।ਅਰਦਾਸੀਏ ਭਾਈ ਸਾਹਿਬ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ‘ਚ “ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ” ਦੇ ਜੈਕਾਰਿਆਂ ਦੀ ਗੂੰਜ ਵਿੱਚ ਨਗਰ ਕੀਰਤਨ ਰਵਾਨਾ ਹੋਇਆ।
ਨਗਰ ਕੀਰਤਨ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ, ਬਸੰਤ ਐਵੀਨਿਊ, ਮਜੀਠਾ ਬਾਈਪਾਸ, ਰਣਜੀਤ ਐਵੀਨਿਊ, ਗੋਲਡਨ ਐਵੀਨਿਊ, ਸੁਲਤਾਨਵਿੰਡ ਰੋਡ, ਪਰਾਗਦਾਸ, ਭਗਤਾਂਵਾਲਾ, ਫਰੈਂਡਜ਼ ਐਵੀਨਿਊ, ਸ਼ੁਭਮ ਇਨਕਲੇਵ, ਸੁਰਸਿੰਘ, ਪਿੱਦੀ, ਸ਼ਹੀਦ ਉਧਮ ਸਿੰਘ ਮੈਮੋਰੀਅਲ ਸਕੂਲ, ਮਝਵਿੰਡ, ਝਬਾਲ, ਅਜਨਾਲਾ, ਨਵਾਂ ਪਿੰਡ, ਤਰਨਤਾਰਨ, ਰਸੂਲਪੁਰ, ਪੱਟੀ, ਸੀ.ਕੇ.ਡੀ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਟੀਚਿੰਗ, ਨਾਨ-ਟੀਚਿੰਗ ਸਟਾਫ, ਪ੍ਰਿੰਸੀਪਲ ਸਾਹਿਬਾਨ, ਸੀ.ਕੇ.ਡੀ ਨਰਸਿੰਗ ਕਾਲਜ ਦਾ ਸਟਾਫ ਅਤੇ ਵਿਦਿਆਰਥੀ ਅਤੇ ਹੋਰਨਾਂ ਵਿਦਿਅਕ ਅਦਾਰਿਆਂ ਦੇ ਸਟਾਫ ਮੈਂਬਰ ਸ਼ਾਮਲ ਸਨ ।
ਸ੍ਰੀ ਹਰਿਮੰਦਰ ਸਾਹਿਬ ਪਹੁੰਚਣ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ।ਨਗਰ ਕੀਰਤਨ ਵਿੱਚ ਹਰਜੀਤ ਸਿੰਘ, ਮਨਮੋਹਨ ਸਿੰਘ, ਸੁਖਜਿੰਦਰ ਸਿੰਘ ਪ੍ਰਿੰਸ, ਨਰਿੰਦਰ ਸਿੰਘ ਖੁਰਾਣਾ, ਰਜਿੰਦਰ ਸਿੰਘ ਮਰਵਾਹਾ, ਸੰਤੋਖ ਸਿੰਘ ਸੇਠੀ, ਪ੍ਰਦੀਪ ਸਿੰਘ ਵਾਲੀਆ, ਪ੍ਰੋ. ਹਰੀ ਸਿੰਘ, ਪ੍ਰੋ. ਵਰਿਆਮ ਸਿੰਘ, ਪ੍ਰੋ. ਸੂਬਾ ਸਿੰਘ, ਜਸਪਾਲ ਸਿੰਘ ਢਿੱਲੋਂ, ਮਨਜੀਤ ਸਿੰਘ ਢਿੱਲੋਂ, ਗੁਰਿੰਦਰ ਸਿੰਘ, ਅਜਾਇਬ ਸਿੰਘ ਅਭਿਆਸੀ, ਗੁਰਭੇਜ ਸਿੰਘ, ਮਨਮੋਹਨ ਸਿੰਘ ਭੱਲਾ, ਡਾਇਰੈਕਟਰ ਐਜੂਕੇਸ਼ਨ ਡਾ: ਧਰਮਵੀਰ ਸਿੰਘ, ਗੁਰਪ੍ਰੀਤ ਸਿੰਘ ਕਲੱਕਤਾ, ਅਵਤਾਰ ਸਿੰਘ ਘੁੱਲਾ, ਗੁਰਪ੍ਰੀਤ ਸਿੰਘ ਸੇਠੀ, ਰੁਬਿੰਦਰ ਬੀਰ ਸਿੰਘ ਭੱਲਾ, ਕੁਲਵਿੰੰਦਰ ਸਿੰਘ ਮਰਵਾਹਾ, ਦਰਸ਼ਨ ਸਿੰਘ ਸੁਲਤਾਨਵਿੰਡ, ਪ੍ਰੋ. ਸਰਬਜੀਤ ਸਿੰਘ ਛੀਨਾ, ਸਰਬਜੋਤ ਸਿੰਘ, ਜਗਜੀਤ ਸਿੰਘ ਵਾਲੀਆ ਅਤੇ ਤਰਲੋਚਨ ਸਿੰਘ ਆਦਿ ਵੀ ਸ਼ਾਮਲ ਹੋਏ ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media