Saturday, September 19, 2026

ਬੀਬੀ ਜਗੀਰ ਕੌਰ ਨੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਦਿੱਤੀ ਵਧਾਈ

ਅੰਮ੍ਰਿਤਸਰ, 19 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਆਖਿਆ ਕਿ ਦਸਮ ਪਾਤਸ਼ਾਹ ਜੀ ਦਾ ਸਾਰਾ ਜੀਵਨ ਮਨੁੱਖਤਾ ਲਈ ਮਾਰਗ ਦਰਸ਼ਨ ਹੈ।ਗੁਰੂ ਸਾਹਿਬ ਇੱਕ ਕ੍ਰਾਂਤੀਕਾਰੀ ਰਹਿਬਰ ਸਨ, ਜਿਨ੍ਹਾਂ ਨੇ ਮਨੁੱਖਤਾ ਅੰਦਰ ਜਬਰ-ਜ਼ੁਲਮ ਵਿਰੁੱਧ ਡਟਣ ਦਾ ਜਜ਼ਬਾ ਤੇ ਸਾਹਸ ਪੈਦਾ ਕੀਤਾ।ਉਨ੍ਹਾਂ ਆਖਿਆ ਕਿ ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਢਾਲਣਾ ਚਾਹੀਦਾ ਹੈ ਅਤੇ ਮਨੁੱਖਤਾ ਦੀ ਭਲਾਈ ਲਈ ਹਮੇਸ਼ਾ ਤੱਤਪਰ ਰਹਿਣਾ ਚਾਹੀਦਾ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਵਰਤਮਾਨ ਸਮੇਂ ਅੰਦਰ ਫੈਲੀਆਂ ਬੁਰਾਈਆਂ ਦੇ ਖ਼ਾਤਮੇ ਲਈ ਸੰਗਤ ਨੂੰ ਸੱਦਾ ਦਿੰਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …