ਕੈਬਨਿਟ ਮੰਤਰੀ ਓ.ਪੀ ਸੋਨੀ ਹੋਣਗੇ ਮੁੱਖ ਮਹਿਮਾਨ
ਕਪੂਰਥਲਾ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਗਣਤੰਤਰ ਦਿਵਸ ਮੌਕੇ ਜਿਲ੍ਹਾ ਪੱਧਰੀ ਸਮਾਗਮ ਲਈ ਗੁਰੂ ਨਾਨਕ ਸਟੇਡੀਅਮ ਵਿਖੇ ਪਹਿਲੀ ਰਿਹਰਸਲ ਹੋਈ।ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ ਵਲੋਂ ਸਟੇਡੀਅਮ ‘ਚ ਤਿਆਰੀਆਂ ਦਾ ਜਾਇਜ਼ਾ ਲਿਆ। ਉਨਾਂ ਨੇ ਪੰਜਾਬ ਪੁਲਿਸ ਦੀ ਟੁਕੜੀ, ਜੀ.ਓ.ਜੀ, ਐਨ.ਸੀ.ਸੀ ਕੈਡਿਟ ਲੜਕੇ, ਪੰਜਾਬ ਪੁਲਿਸ ਦੀ ਮਹਿਲਾ ਟੁਕੜੀ ਵਲੋਂ ਕੀਤੇ ਮਾਰਚ ਪਾਸਟ ਤੋਂ ਸਲਾਮੀ ਲਈ।
ਉਨ੍ਹਾਂ ਦਸਿਆ ਕਿ ਪੰਜਾਬ ਦੇ ਕੈਬਨਿਟ ਮੰਤਰੀ ਓ.ਪੀ ਸੋਨੀ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ ਤੇ ਤਿੰਰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।ਕਰੋਨਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਪ੍ਰੋਗਰਾਮ ਨੂੰ ਸੰਖੇਪ ਰੂਪ ‘ਚ ਹੀ ਕਰਵਾਇਆ ਜਾਵੇਗਾ।ਗਣਤੰਤਰ ਦਿਵਸ ਮੌਕੇ ਕਰੋਨਾ ਦੇ ਸਮੇਂ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ ਤੇ ਆਮ ਨਾਗਰਿਕਾਂ ਨੂੰ ‘ਕਰੋਨਾ ਵਾਰੀਅਰਜ਼ ’ ਦੇ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।
ਇਸ ਮੌਕੇ ਪਰੇਡ ਦੀ ਅਗਵਾਈ ਕਰ ਰਹੇ ਡੀ.ਐਸ.ਪੀ ਸੰਦੀਪ ਸਿੰਘ ਮੰਡ, ਏ.ਈ.ਓ ਸੁਖਵਿੰਦਰ ਸਿੰਘ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜ਼ੂਦ ਸਨ।