ਪਠਾਨਕੋਟ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਮੈਂਬਰ ਸਕੱਤਰ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅਤੇ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਕਮ- ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਜਤਿੰਦਰਪਾਲ ਸਿੰਘ, ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਪਠਾਨਕੋਟ ਵਲੋਂ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਸੁਜਾਨਪੁਰ ਵਿਖੇ ਲੀਗਲ ਲੀਟਰੇਸੀ ਕੈਂਪ/ਸੈਮੀਨਾਰ ਲਗਾਇਆ ਗਿਆ।
ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਪਠਾਨਕੋਟ ਵਲੋਂ ਇਸ ਸਮੇਂ ਨਾਲਸਾ ਸਕੀਮ ਅਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਹਰ ਤਰ੍ਹਾ ਦੀ ਕਾਨੂੰਨੀ ਸਲਾਹ ਤੇ ਮੁਫ਼ਤ ਕਾਨੂੰਨੀ ਸਹਾਇਤਾ ਵੀ ਪ੍ਰਦਾਨ ਕਰਦੀ ਹੈ।ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲੈਣ ਲਈ 1968 ਟੋਲ ਫ੍ਰੀ ਨੰਬਰ, ਜਿਲਾ ਕਾਨੂੰਨੀ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੇ ਦਫਤਰ ਨੰ. 0186-2345370 ਜਾਂ ਦਫ਼ਤਰ ਦੀ ਈ-ਮੇਲ dtlsa.ptk@pulsa.gov.in ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਸਕੂਲ ਪ੍ਰਿੰਸੀਪਲ ਅਤੇ ਸਟਾਫ ਮੈਂਬਰ ਵੀ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …