
ਨਵੀਂ ਦਿੱਲੀ, 28 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਕਨੀਕੀ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਆਈ.ਟੀ.ਆਈ. ਤਿਲਕ ਨਗਰ ਵਿੱਚ ਭਾਰਤੀ ਫੌਜ ਤੋਂ ਸੇਵਾ ਮੁਕਤ ਹੋਣ ਵਾਲੇ 40 ਫੌਜੀਆਂ ਨੂੰ ਅਦਾਰੇ ਤੋਂ 3 ਮਹੀਨੇ ਦੀ ਟ੍ਰੇਨਿੰਗ ਉਪਰੰਤ ਪ੍ਰਮਾਣ ਪੱਤਰ ਦਿੱਤੇ ਗਏ।ਆਈ.ਟੀ.ਆਈ. ਦੇ ਚੇਅਰਮੈਨ ਚਮਨ ਸਿੰਘ ਨੇ ਜਾਣਕਾਰੀ ਦਿੱਤੀ ਕਿ ਭਾਰਤੀ ਫੌਜ ਚੋਂ ਸੇਵਾਮੁਕਤ ਹੋਣ ਵਾਲੇ ਫੌਜੀਆਂ ਨੂੰ ਸੇਵਾਮੁਕਤੀ ਤੋਂ ਬਾਅਦ ਭਾਰਤ ਸਰਕਾਰ ਦੇ ਡਾਇਰੈਕਟਰ ਜਨਰਲ ਮੁੜ ਵਸੇਬਾ ਵੱਲੋਂ ਆਪਣੇ ਪੈਰਾਂ ਤੇ ਖੜਾ ਕਰਨ ਵਾਸਤੇ ਚਲਾਏ ਜਾ ਰਹੇ ਪ੍ਰੋਗਰਾਮ ਦੇ ਤਹਿਤ ਰੈਫ੍ਰੀਜਰੇਸ਼ਨ ਅਤੇ ਐਯਰ ਕੰਡੀਸ਼ਨਿੰਗ ਟ੍ਰੇਡ ਵਿੱਚ ਟ੍ਰੇਨਿੰਗ ਦਿੱਤੀ ਗਈ ਹੈ।ਇਸ ਮੌਕੇ ਦਿੱਲੀ ਕਮੇਟੀ ਮੈਂਬਰ ਅਮਰਜੀਤ ਸਿੰਘ ਪੱਪੂ, ਗੁਰਮੀਤ ਸਿੰਘ ਮੀਤਾ, ਜੀਤ ਸਿੰਘ ਖੋਖਰ, ਹਰਜਿੰਦਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮਿੰਦਰ ਸਿੰਘ ਮਠਾਰੂ ਮੌਜੂਦ ਸਨ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media