Tuesday, July 29, 2025
Breaking News

ਕੇ.ਸੀ.ਜੀ.ਸੀ ਵਿਖੇ ਸ਼ਰਧਾ ਸਹਿਤ ਮਨਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 354ਵਾਂ ਪ੍ਰਕਾਸ਼ ਪੁਰਬ

ਅੰਮ੍ਰਿਤਸਰ, 20 ਜਨਵਰੀ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕਲਗੀਧਰ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 354ਵਾਂ ਪ੍ਰਕਾਸ਼ ਪੁਰਬ ਅੱਜ ਕਾਲਜ ਕੈਂਪਸ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਹੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਅੱਜ ਖਾਲਸਾ ਕਾਲਜ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਸ਼ਬਦ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।
                    ਛੀਨਾ ਨੇ ਸਮੂਹ ਸੰਗਤ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੰਦਿਆਂ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ।ਇਸ ਦੌਰਾਨ ਉਨ੍ਹਾਂ ਕਿਹਾ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਦੇਸ਼ ਕੌਮ ਲਈ ਦਿੱਤੀ ਗਈ ਕੁਰਬਾਨੀ ਨੂੰ ਭੁਲਾਇਆ ਨਹੀਂ ਜਾ ਸਕਦਾ।ਉਨ੍ਹਾਂ ਕਿਹਾ ਕਲਗੀਧਰ ਪਿਤਾ ਨੇ ਜ਼ੁਲਮ ਦੇ ਖਾਤਮੇ ਅਤੇ ਕੌਮ ਦੀ ਰੱਖਿਆ ਲਈ ਆਪਣਾ ਸਰਬੰਸ ਵਾਰ ਦਿੱਤਾ ਸੀ।
                 ਸਿੱਖ ਇਤਿਹਾਸ ਖੋਜ ਕੇਂਦਰ ਦੇ ਸਾਬਕਾ ਮੁੱਖੀ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਬਾਦਸ਼ਾਹ ਦਰਵੇਸ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਸੰਗਤ ਨੂੰ ਵਿਸਥਾਰ ਪੂਰਵਕ ਚਾਨਣਾ ਪਾਇਆ।ਉਪਰੰਤ ਗੁਰੂ ਕਾ ਅਟੁੱਟ ਲੰਗਰ ਵੀ ਵਰਤਾਇਆ ਗਿਆ।ਛੀਨਾ ਨੇ ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਕੀਰਤਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।
                    ਇਸ ਮੌਕੇ ਜੁਆਇੰਟ ਸਕੱਤਰ ਅਜਮੇਰ ਸਿੰਘ ਹੇਰ, ਪ੍ਰਿੰਸੀਪਲ ਜਗਦੀਸ਼ ਸਿੰਘ, ਮੈਂਬਰ ਸੁਖਦੇਵ ਸਿੰਘ ਅਬਦਾਲ, ਪਰਮਜੀਤ ਸਿੰਘ ਬੱਲ, ਗੁਰਮਹਿੰਦਰ ਸਿੰਘ, ਗੁਰਪ੍ਰੀਤ ਸਿੰਘ ਗਿੱਲ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵਨਿਊ ਪਿ੍ਰੰਸੀਪਲ ਡਾ. ਐਸ. ਪੀ. ਢਿੱਲੋਂ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪਿ੍ਰੰਸੀਪਲ ਡਾ. ਮਨਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪਿ੍ਰੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਡਾ. ਹਰਭਜਨ ਸਿੰਘ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪਿ੍ਰੰਸੀਪਲ ਨਾਨਕ ਸਿੰਘ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ.ਕੇ ਧਵਨ, ਖ਼ਾਲਸਾ ਕਾਲਜ ਆਫ ਨਰਸਿੰਗ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਫ਼ਿਜੀਕਲ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ.ਐਸ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਪ੍ਰਿੰਸੀਪਲ ਨਿਰਮਲਜੀਤ ਕੌਰ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਖਾਲਸਾ ਕਾਲਜ ਪਬਲਿਕ ਸਕੂਲ ਹੇਰ ਪਿ੍ਰੰਸੀਪਲ ਗੁਰਿੰਦਰਜੀਤ ਕੰਬੋਜ, ਕੌਂਸਲ ਦੇ ਅਧੀਨ ਸਕੱਤਰ ਡੀ.ਐਸ ਰਟੌਲ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …