ਸਮਰਾਲਾ, 20 ਜਨਵਰੀ (ਇੰਦਰਜੀਤ ਸਿੰਘ ਕੰਗ) – ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਪੱਤਰਕਾਰ ਦਰਸ਼ਨ ਸਿੰਘ ਬੌਂਦਲੀ ਦੇ ਚਾਚਾ ਪਿਆਰਾ ਸਿੰਘ ਬੌਂਦਲੀ
(ਸਾਬਕਾ ਕਰਮਚਾਰੀ ਮਾਲਵਾ ਕਾਲਜ ਬੌਂਦਲੀ-ਸਮਰਾਲਾ) ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨਾਂ ਦੇ ਗ੍ਰਹਿ ਪੰਜਾਬ ਦੇ ਸਾਬਕਾ ਮੰਤਰੀ ਅਤੇ ਹਲਕਾ ਕੂੰਮਕਲਾਂ ਤੋਂ ਸਾਬਕਾ ਵਿਧਾਇਕ ਈਸ਼ਰ ਸਿੰਘ ਮੇਹਰਬਾਨ ਉਚੇਚੇ ਤੌਰ ‘ਤੇ ਪਹੁੰਚੇ।ਉਨਾਂ ਗੱਲਬਾਤ ਕਰਦਿਆਂ ਕਿਹਾ ਕਿ ਪਿਆਰਾ ਸਿੰਘ ਨੇ ਮਾਲਵਾ ਕਾਲਜ ਵਿਖੇ ਬੇਦਾਗ ਸੇਵਾ ਨਿਭਾਈ।ਅੱਜ ਅਸੀਂ ਉਨ੍ਹਾਂ ਦੇ ਅਸ਼ੀਰਵਾਦ ਤੋਂ ਵਾਂਝੇ ਹੋ ਗਏ ਹਾਂ।
ਇਸ ਮੌਕੇ ਪੱਤਰਕਾਰ ਦਰਸ਼ਨ ਸਿੰਘ ਬੌਂਦਲੀ, ਭਗਵੰਤ ਸਿੰਘ, ਪ੍ਰੀਤਮ ਸਿੰਘ ਪੰਚ, ਬਲਬੀਰ ਸਿੰਘ ਫੌਜੀ, ਲਾਲੀ ਸਿੰਘ, ਸਤਨਾਮ ਸਿੰਘ ਸੱਤਾ, ਸੋਢੀ ਸਿੰਘ ਸਾਬਕਾ ਸਰਪੰਚ, ਬਲਵਿੰਦਰ ਕੌਰ ਨੰਬਰਦਾਰ, ਮਨਪ੍ਰੀਤ ਸਿੰਘ, ਬਬਲੀ ਸਿੰਘ, ਜਿੰਦਰ ਸਿੰਘ ਤੋਂ ਇਲਾਵਾ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ।
ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਪਿਆਰਾ ਸਿੰਘ ਨਮਿਤ ਭੋਗ 24 ਜਨਵਰੀ ਦਿਨ ਐਤਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਬੌਂਦਲੀ ਵਿਖੇ ਦੁਪਹਿਰ 12 ਵਜੇ ਤੋਂ 1:30 ਵਜੇ ਤੱਕ ਪਵੇਗਾ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media