ਅਲੌਕਿਕ ਜਲੌ ਸਜਾਏ, ਪ੍ਰਸਿੱਧ ਰਾਗੀ ਜਥਿਆਂ ਭਰੀ ਕੀਰਤਨ ਦੀ ਹਾਜ਼ਰੀ
ਅੰਮ੍ਰਿਤਸਰ, 20 ਜਨਵਰੀ (ਗੁਰਪ੍ਰੀਤ ਸਿੰਘ) – ਸਾਹਿਬੇ-ਕਮਾਲ, ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਇਥੇ ਸੱਚਖੰਡ
ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ।ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ ਜਿਸ ਦੇ ਸੰਗਤ ਨੇ ਦਰਸ਼ਨ ਕੀਤੇ ਤੇ ਅਨੰਦ ਮਾਣਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਅੰਮ੍ਰਿਤ ਵੇਲੇ ਤੋਂ ਹੀ ਪੁੱਜਣੀਆਂ ਸ਼ੁਰੂ ਹੋ ਗਈਆਂ ਸਨ ਅਤੇ ਸਾਰਾ ਦਿਨ ਸੰਗਤ ਦੀ ਆਮਦ ਨਿਰੰਤਰ ਬਣੀ ਰਹੀ।ਇਸੇ ਦੌਰਾਨ ਹੀ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਕੀਰਤਨ ਕੀਤਾ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਾਰਾ ਦਿਨ ਸਜੇ ਧਾਰਮਿਕ ਦੀਵਾਨ ਵਿਚ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕਾਂ ਤੇ ਪੰਥਕ ਕਵੀਆਂ ਨੇ ਹਾਜਰੀ ਭਰੀ ਅਤੇ ਗੁਰੂ ਸਾਹਿਬ ਜੀ ਦਾ ਜੀਵਨ ਇਤਿਹਾਸ ਸੰਗਤ ਨਾਲ ਸਾਂਝਾ ਕੀਤਾ।
ਇਸ ਸਮੇਂ ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਮੁਖਤਾਰ ਸਿੰਘ, ਬਘੇਲ ਸਿੰਘ, ਸੁਖਰਾਜ ਸਿੰਘ, ਜਸਪਾਲ ਸਿੰਘ ਢੱਡੇ, ਮਲਕੀਤ ਸਿੰਘ ਬਹਿੜਵਾਲ ਸਮੇਤ ਹੋਰ ਮੌਜੂਦ ਸਨ।
ਇਸ ਤੋਂ ਇਲਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਕੂਲਾਂ ਦੇ ਬੱਚਿਆਂ ਨੇ ਗੁਰਬਾਣੀ ਕੀਰਤਨ ਕਰ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।
Check Also
“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ
ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …
Punjab Post Daily Online Newspaper & Print Media