Saturday, September 26, 2026

ਉਪ ਜ਼ਿਲ੍ਹਾ ਸਿੱਖਿਆ ਅਫਸਰ ਵਲੋਂ ਜ਼ਿਲ੍ਹੇ ਦੇ ਸਕੂਲਾਂ ‘ਚ ਪ੍ਰੇਰਨਾਦਾਇਕ ਫੇਰੀ

ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਕਾਮਯਾਬ ਕਰਨ ਲਈ ਕੋਈ ਕਸਰ ਨਾ ਛੱਡਣ ਅਧਿਆਪਕ – ਹਰਭਗਵੰਤ ਸਿੰਘ

ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ )- ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਦੇ ਸਰਕਾਰੀ ਸਕੂਲ਼ਾਂ ਦੀ ਦਿਖ ਨੂੰ ਸੁਧਾਰਣ ਅਤੇ ਸਕੂਲੀ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਚਲਾਏ ਜਾ ਰਹੇ ਵੱਖ ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਦੇ ਉਦੇਸ਼ ਨਾਲ ਉਪ ਜ਼ਿਲ਼੍ਹਾ ਸਿੱਖਿਆ ਅਫਸਰ (ਸੈ.ਸਿ) ਅੰਮ੍ਰਿਤਸਰ ਹਰਭਗਵੰਤ ਸਿੰਘ ਵਲੋਂ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦਾ ਪ੍ਰੇਰਨਾਦਾਇਕ ਦੌਰਾ ਕੀਤਾ ਗਿਆ।ਇਸੇ ਤਹਿਤ ਅੰਮ੍ਰਿਤਸਰ ਦੀ ਬੁੱਕਲ ਵਿੱਚ ਵਸਦੇ ਪਿੰਡ ਗੁੰਮਟਾਲਾ ਦੇ ਸਰਕਾਰੀ ਮਿਡਲ ਸਕੂਲ ਦੇ ਵਿਹੜੇ ਪੁੱਜੇ ਹਰਭਗਵੰਤ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ ਨੇ ਸਕੂਲ ਅਧਿਆਪਕਾਂ ਨਾਲ ਰੂਬਰੂ ਹੁੰਦਿਆਂ ਮਿਸ਼ਨ ਸ਼ਤ-ਪ੍ਰਤੀਸ਼ਤ, ਸਮਾਰਟ ਸਕੂਲ ਪ੍ਰੋਜੈਕਟ, ਸੋਹਣੇ ਸਕੂਲ ਸੋਹਣਾ ਫਰਨੀਚਰ, ਅੰਗਰੇਜ਼ੀ ਬੂਸਟਰ ਕਲੱਬ, ਵਾਧੂ ਜਮਾਤਾਂ ਲਗਾਉਣ ਸੰਬੰਧੀ ਵਿਸੇਸ਼ ਚਰਚਾ ਕੀਤੀ ਅਤੇ ਉਨ੍ਹਾਂ ਨੇ ਸਮੂਹ ਅਧਿਆਪਕਾਂ ਨੂੰ ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਕਾਮਯਾਬ ਬਣਾਉਣ ਲਈ ਪੂਰਨ ਵਿਉਂਤਬੰਦੀ ਕਰਕੇ ਹਰੇਕ ਵਿਦਿਆਰਥੀ ਤੱਕ ਪਹੁੰਚ ਕਰਨ ਦੀ ਅਪੀਲ ਕੀਤੀ।ਇਸ ਸਮੇਂ ਉਨ੍ਹਾਂ ਨੇ ਜਮਾਤਾਂ ਵਿੱਚ ਬੈਠੇ ਵਿਦਿਆਰਥੀਆਂ ਤੋਂ ਦਸੰਬਰ ਪ੍ਰੀਖਿਆਵਾਂ ਸੰਬੰਧੀ ਫੀਡਬੈਕ ਲੈਣ ਦੇ ਨਾਲ ਨਾਲ 80 ਫੀਸਦੀ ਤੋਂ ਵੱਧ ਨੰਬਰ ਲੈਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕੀਤੀ।ਇਸ ਸਮੇਂ ਉਨ੍ਹਾਂ ਵਲੋਂ ਸਕੂਲ ਮੁਖੀ ਤੇ ਸਮੂਹ ਸਟਾਫ ਨੂੰ ਦਸੰਬਰ ਪ੍ਰੀਖਿਆਵਾਂ ਵਿਚ ਕਮਜੋਰ ਰਹੇ ਵਿਦਿਆਰਥੀਆਂ ਦੀ ਪਹਿਚਾਣ ਕਰਕੇ ਉਨ੍ਹਾਂ ਵੱਲ ਵਿਸੇਸ਼ ਧਿਆਨ ਦੇਣ ਤੇ ਬੱਡੀ ਗਰੁੱਪ ਦੀ ਸਹਾਇਤਾ ਨਾਲ ਇੰਨਾਂ ਦਾ ਸਿੱਖਿਆ ਪੱਧਰ ਉਚਾ ਚੁੱਕਣ ਲਈ ਰਣਨੀਤੀ ਤਿਆਰ ਕਰਨ ਲਈ ਪ੍ਰੇਰਿਤ ਕੀਤਾ।

            ਇਸ ਸਮੇਂ ਉਨ੍ਹਾਂ ਨਾਲ ਨਵਦੀਪ ਸਿੰਘ ਵਾਹਲਾ, ਸ਼੍ਰੀਮਤੀ ਮੀਨੂੰ ਗੁਪਤਾ, ਮਨਿੰਦਰਬੀਰ ਕੌਰ, ਕੁਲਦੀਪ ਕੌਰ, ਹਰਜੀਤ ਕੌਰ ਆਦਿ ਹਾਜਰ ਸਨ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …