Monday, September 28, 2026

ਪਰਕਸ ਵਲੋਂ ਡਾ. ਤਾਰਾ ਸਿੰਘ ਸੰਧੂ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 21 ਜਨਵਰੀ (ਜਗਦੀਪ ਸਿੰਘ) – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਿਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਵਲੋਂ ਡਾ. ਤਾਰਾ ਸਿੰਘ ਸੰਧੂ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੈਸ ਸਕੱਤਰ ਪ੍ਰਿੰਸੀਪਲ ਅੰਮ੍ਰਿਤ ਲਾਲ ਮੰਨਣ, ਸਕੱਤਰ ਗੁਰਮੀਤ ਪਲਾਹੀ ਤੇ ਬੋਰਡ ਦੇ ਡਾਇਰੈਟਰ ਡਾ. ਬ੍ਰਿਜਪਾਲ ਸਿੰਘ, ਸ੍ਰੀਮਤੀ ਜਸਬੀਰ ਕੌਰ, ਡਾ. ਬੂਟਾ ਸਿੰਘ ਬਰਾੜ, ਡਾ. ਸੁਰਿੰਦਰਪਾਲ ਸਿੰਘ ਮੰਡ, ਹਰਜਿੰਦਰ ਸਿੰਘ ਸੂਰਜੇਵਾਲੀਆ ਤੇ ਡਾ. ਜੀਤ ਸਿੰਘ ਜੋਸ਼ੀ ਵਲੋਂ ਇਕ ਸਾਂਝੇ ਬਿਆਨ ਵਿਚ ਕਿਹਾ ਗਿਆ ਹੈ ਕਿ ਉਹ ਬਹੁਤ ਹੀ ਮਿਲਾਪੜੇ ਸੁਭਾਅ ਤੇ ਅਗਾਂਹ ਵਧੂ ਖਿਆਲਾਂ ਦੇ ਮਾਲਕ ਸਨ।ਉਨ੍ਹਾਂ ਨੇ ਜਿਥੇ ਸਾਰੀ ਉਮਰ ਵਿਦਿਆਰਥੀ ਜੀਵਨ ਤੋਂ ਲੈ ਕੇ ਅੰਤ ਤੀਕ ਵੱਖ-ਵੱਖ ਜਥੇਬੰਦੀਆਂ ਤੇ ਰਾਜਨੀਤਕ ਪਾਰਟੀਆਂ ਵਿਚ ਕੰਮ ਕੀਤਾ ਉਥੇ ਸਾਹਿਤਕ ਖੇਤਰ ਵਿਚ ਵੀ ਵਡਮੁੱਲਾ ਯੋਗਦਾਨ ਪਾਇਆ।ਉਨ੍ਹਾਂ ਨੇ ਤਿੰਨ ਨਾਟਕਾਂ ਦੀਆਂ ਪੁਸਤਕਾਂ ਬਾਰ ਪਰਾਏ ਬੈਸਣਾ, ਬਾਬਰ ਤੇ ਸਪਾਰਟੈਕਸ ਲਿਖੀਆਂ।ਸਦੀ ਹੋਈ ਮਿੱਤਰਾਂ ਦੀ ਸਫ਼ਰਨਾਮਾ ਲਿਖਿਆ ਅਤੇ ਇਕ ਆਲੋਚਨਾ ਦੀ ਕਿਤਾਬ ਹੀਰ ਵਾਰਿਸ, ਲੋਕਯਾਨਿਕ ਆਧਾਰ ਲਿਖੀ।ਉਹ ਭਾਵੇਂ ਅੱਜ ਸਾਡੇ ਵਿੱਚ ਨਹੀਂ ਰਹੇ, ਪਰ ਉਨ੍ਹਾਂ ਦੁਆਰਾ ਪੰਜਾਬੀ ਭਾਸ਼ਾ ਤੇ ਸਾਹਿਤ ਲਈ ਪਾਏ ਵਡਮੁਲੇ ਯੋਗਦਾਨ, ਸਮਾਜਿਕ ਤੇ ਰਾਜਨੀਤਕ ਖੇਤਰ ਵਿਚ ਕੀਤੇ ਕੰਮਾਂ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …