ਪਠਾਨਕੋਟ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤੇ ਕੇਂਦਰੀ
ਪ੍ਰਯੋਜਿਤ ਸਕੀਮ ਫਸਲੀ ਰਹਿੰਦ ਖੂੰਹਦ ਦੀ ਖੇਤਾਂ ਵਿੱਚ ਸਾਂਭ ਸੰਭਾਲ ਸਕੀਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਹੈਪੀ ਸੀਡਰ ਨਾਲ ਕਣਕ ਦੀ ਬਿਜ਼ਾਈ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਬਲਾਕ ਪਠਾਨਕੋਟ ਦੇ ਪਿੰਡ ਭੋਆ ਵਿਖੇ ਅਗਾਂਹਵਧੂ ਕਿਸਾਨ ਨਵੀਨ ਕੁਮਾਰ ਤਰਨਾਜ ਦੇ ਖੇਤਾਂ ਵਿੱਚ ਜਾਗਰੁਕਤਾ ਕੈਂਪ / ਖੇਤ ਦਿਵਸ ਮਨਾਇਆ ਗਿਆ।
ਅੰਸ਼ੁਮਨ ਸ਼ਰਮਾ ਖੇਤੀ ਉਪ ਨਰੀਖਕ ਦੇ ਪ੍ਰਬੰਧਾਂ ਹੇਠ ਮਨਾਏ ਖੇਤ ਦਿਵਸ ਦੀ ਪ੍ਰਧਾਨਗੀ ਡਾ. ਹਰਤਰਨਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫਸਰ ਨੇ ਕੀਤੀ।ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਸੁਭਾਸ਼ ਚੰਦਰ, ਗੁਰਦਿੱਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ, ਸਰਪੰਚ ਗ੍ਰਾਮ ਪੰਚਾਇਤ ਭੋਆ ਰਾਜ ਕੁਮਾਰ ਨੀਲੂ, ਜੀ.ਓ.ਜੀ ਇੰਚਾਰਜ਼ ਹਰੀ ਨਾਰਾਇਣ ਸ਼ਰਮਾ ਅਤੇ ਸਮੁੱਚੀ ਟੀਮ, ਲਵ ਕੁਮਾਰ ਬਲਾਕ ਤਕਨਾਲੋਜੀ ਪ੍ਰਬੰਧਕ, ਸੁਦੇਸ਼ ਕੁਮਾਰ, ਨਿਰਪਜੀਤ ਸਿੰਘ ਖੇਤੀ ਉਪ ਨਿਰੀਖਕ,ਬਲਵਿੰਦਰ ਕੁਮਾਰ, ਮਨਦੀਪ ਹੰਸ, ਅਰਮਾਨ ਮਹਾਜਨ ਸਹਾਇਕ ਤਕਨਾਲੌਜੀ ਪ੍ਰਬੰਧਕ (ਆਤਮਾ) ਸਮੇਤ ਵੱਡੀ ਗਿਣਤੀ ‘ਚ ਕਿਸਾਨ ਹਾਜ਼ਰ ਸਨ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਹਰਤਰਨਪਾਲ ਸਿੰਘ ਨੇ ਕਿਹਾ ਕਿ ਫਸਲਾਂ ਨੂੰ ਖੁਰਾਕ ਦੇਣ ਦੀ ਬਜ਼ਾਏ, ਖੇਤਾਂ ਦੀ ਮਿੱਟੀ ਨੂੰ ਦੇਣੀ ਚਾਹੀਦੀ ਹੈ, ਜਿਸ ਤੋਂ ਫਸਲ ਦੇ ਪੌਦੇ ਖੁਰਾਕ ਲੈਣ।ਉਨਾਂ ਕਿਹਾ ਕਿ ਮਿੱਟੀ ਦੀ ਸਿਹਤ ਸੁਧਾਰਨ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ ਜਾਂ ਹਟਾਉਣ ਦੀ ਬਜ਼ਾਏ, ਖੇਤਾਂ ਵਿੱਚ ਮਿਲਾ ਦੇਣੀ ਚਾਹੀਦੀ ਹੈ।ਨਵੀਨਤਮ ਖੇਤੀ ਮਸ਼ੀਨਰੀ ਜਿਵੇਂ ਸੁਪਰ ਸੀਡਰ/ਹੈਪੀਸੀਡਰ ਨਾਲ ਕਣਕ ਦੀ ਬਿਜ਼ਾਈ ਕਰਨ ਨਾਲ ਜਿਥੇ ਨਦੀਨਨਾਸ਼ਕ ਦੀ ਵਰਤੋਂ ਘੱਟ ਹੁੰਦੀ ਹੈ, ਉਥੇ ਵਾਤਾਵਰਣ ਨੂੰ ਸ਼ੁੱਧ ਰੱਖਣ ‘ਚ ਮਦਦ ਮਿਲਦੀ ਹੈ। ਖੇਤੀ ਮਸ਼ੀਨਰੀ ਮਹਿੰਗੀ ਹੋਣ ਕਾਰਨ ਸਮੂਹ ਬਣਾ ਕੇ ਖੇਤੀ ਮਸ਼ੀਨਰੀ ਖ੍ਰੀਦਣੀ ਚਾਹੀਦੀ ਹੈ ਤਾਂ ਜੋ ਖੇਤੀ ਲਾਗਤ ਖਰਚੇ ਘਟਾ ਕੇ ਖੇਤੀ ਤੋਂ ਸ਼ੁੱਧ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।
ਨਵੀਨ ਤਰਨਾਜ ਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਕਣਕ ਦੀ ਬਿਜਾਈ ਲਈ ਮਲਚਿੰਗ ਤਕਨੀਕ ਜੇਕਰ ਕਾਮਯਾਬ ਰਹਿੰਦੀ ਹੈ ਤਾਂ ਖਰਚੇ ਘਟਾਉਣ ਵਿੱਚ ਬਹੁਤ ਮਦਦ ਮਿਲੇਗੀ।ਸਰਕਲ ਇੰਚਾਰਜ਼ ਸੁਭਾਸ਼ ਚੰਦਰ ਨੇ ਆਏ ਕਿਸਾਨਾਂ ਦਾ ਧੰਨਵਾਦ ਕੀਤਾ।ਅੰਸ਼ੁਮਨ ਸ਼ਰਮਾ ਨੇ ਸਟੇਜ ਸਕੱਤਰ ਦੇ ਫਰਜ਼ ਨਿਭਾਏ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media