ਅੰਮ੍ਰਿਤਸਰ, 22 ਜਨਵਰੀ (ਗੁਰਪ੍ਰੀਤ ਸਿੰਘ) – ਪਾਕਿਸਤਾਨ ’ਚ ਸਿੱਖ ਟੀਵੀ ਐਂਕਰ ਹਰਮੀਤ ਸਿੰਘ ਨੂੰ ਧਮਕੀਆਂ ਮਿਲਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ
ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਜਨਾਬ ਇਮਰਾਨ ਖਾਨ ਅਤੇ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੂੰ ਪੱਤਰ ਲਿਖਿਆ ਹੈ।ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਤੇ ਗਵਰਨਰ ਨੂੰ ਇਸ ਮਾਮਲੇ ਵਿਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ।ਬੀਬੀ ਜਗੀਰ ਕੌਰ ਨੇ ਆਪਣੇ ਪੱਤਰ ਵਿਚ ਲਿਖਿਆ ਕਿ ਮੀਡੀਆ ਰਿਪੋਰਟਾਂ ਰਾਹੀਂ ਪਾਕਿਸਤਾਨ ਦੇ ਪਹਿਲੇ ਦਸਤਾਰਧਾਰੀ ਸਿੱਖ ਟੀ.ਵੀ ਐਂਕਰ ਹਰਮੀਤ ਸਿੰਘ ਨੂੰ ਪਿਸ਼ਾਵਰ ਜ਼ੇਲ੍ਹ ਵਿੱਚੋਂ ਫੋਨ ’ਤੇ ਧਮਕੀ ਮਿਲੀ ਹੈ, ਜੋ ਮੰਦਭਾਗੀ ਗੱਲ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਿੱਖ ਘੱਟਗਿਣਤੀ ਵਿਚ ਮੌਜ਼ੂਦ ਹਨ ਅਤੇ ਸਰਕਾਰ ਦਾ ਫ਼ਰਜ਼ ਹੈ ਕਿ ਉਹ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ।ਉਨ੍ਹਾਂ ਕਿਹਾ ਕਿ ਹਰਮੀਤ ਸਿੰਘ ਜਿਸ ਦੇ ਭਰਾ ਦਾ ਬੀਤੇ ’ਚ ਕਤਲ ਕਰ ਦਿੱਤਾ ਗਿਆ ਸੀ ਅਤੇ ਹੁਣ ਉਸ ਨੂੰ ਧਮਕੀਆਂ ਮਿਲ ਰਹੀਆਂ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਪੰਜਾਬ ਦੇ ਗਵਰਨਰ ਨੂੰ ਇਸ ਮਾਮਲੇ ਵਿਚ ਸੰਜੀਦਗੀ ਨਾਲ ਦਖ਼ਲ ਦੇਣ ਲਈ ਆਖਿਆ।ਉਨ੍ਹਾਂ ਕਿਹਾ ਕਿ ਸਿੱਖ ਐਂਕਰ ਹਰਮੀਤ ਸਿੰਘ ਨਾਲ ਨਿਆਂ ਕੀਤਾ ਜਾਵੇ ਅਤੇ ਉਸ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media