Friday, March 27, 2026

ਨਹਿਰੂ ਯੁਵਾ ਕੇਂਦਰ ਵਿਖੇ ਸਵੱਛਤਾ ਜਾਗਰੂਕਤਾ ਸਬੰਧੀ ਸਮਾਗਮ

ਕਪੂਰਥਲਾ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਨਹਿਰੂ ਯੂਵਾ ਕੇਂਦਰ ਕਪੂਰਥਲਾ ਵਿਖੇ ਜ਼ਿਲ੍ਹਾ ਪੱਧਰੀ ਸਵੱਛਤਾ ਜਾਗਰੂਕਤਾ ਸਮਾਗਮ ਕਰਵਾਇਆ ਗਿਆ।
ਨਹਿਰੂ ਯੂਵਾ ਕੇਂਦਰ ਕਪੂਰਥਲਾ ਦੀ ਜ਼ਿਲ੍ਹਾ ਯੂਥ ਅਧਿਕਾਰੀ ਸਵਾਤੀ ਕੁਮਾਰ ਨੇ ਦੱਸਿਆ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 151ਵੀਂ ਜਨਮ ਸ਼ਤਾਬਦੀ ਸਬੰਧੀ ਕਰਵਾਏ ਗਏ ਸਮਾਗਮ ਦੌਰਾਨ ਸਵੱਛਤਾ ਸਬੰਧੀ ਇੱਕ ਪੋਸਟਰ ਵੀ ਜਾਰੀ ਕੀਤਾ ਗਿਆ।ਜਿਸ ਰਾਹੀਂ ਆਪਣਾ ਆਲਾ ਦੁਆਲਾ ਸਾਫ ਰੱਖਣ, ਪਲਾਸਟਿਕ ਦੀ ਵਰਤੋਂ ਨਾ ਕਰਨ ਅਤੇ ਪਲਾਸਟਿਕ ਕਾਰਨ ਵਾਤਾਵਰਣ ਉਪਰ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣੂ ਕਰਵਾਇਆ ਗਿਆ।ਵੱਖ-ਵੱਖ ਯੂਥ ਕਲੱਬਾਂ ਨਾਲ ਜੁੜੇ ਨੌਜਾਵਨਾਂ ਵਲੋਂ ਸਮਾਜ ਸੇਵਾ ਦੇ ਖੇਤਰ ਵਿਚ ਕੀਤੇ ਜਾ ਰਹੇ ਕੰਮਾਂ ਬਦਲੇ ਉਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
                   ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਰੁਜ਼ਗਾਰ ਬਿਊਰੋ ਨੀਲਮ ਮਹੇ, ਮਨਪ੍ਰੀਤ ਕੌਰ ਬਾਗਵਾਨੀ ਵਿਕਾਸ ਅਫਸਰ, ਟ੍ਰੈਫਿਕ ਐਜੂਕੇਸ਼ਨ ਕਪੂਰਥਲਾ ਦੇ ਇੰਚਾਰਜ਼ ਗੁਰਬਚਨ ਸਿੰਘ ਤੇ ਸਹਾਇਕ ਡਾਇਰੈਕਟਰ ਯੂਥ ਸੇਵਾਵਾਂ ਪ੍ਰੀਤ ਕੋਹਲੀ, ਐਡਵੋਕੇਟ ਚੰਦਨ ਪੁਰੀ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਗੁਰਮੁੱਖ ਸਿੰਘ, ਲਵਲੀ ਭਾਟੀ, ਬਲਕਾਰ ਬੱਲ, ਅਨਿਲ ਕੁਮਾਰ ਵੀ ਹਾਜ਼ਰ ਸਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …