Friday, March 27, 2026

ਅੰਗਹੀਣ ਵਿਅਕਤੀਆਂ ਨੂੰ ਸਰਟੀਫਿਕੇਟ ਜਾਰੀ ਕਰਨ ਸੰਬੰਧੀ ਕੈਂਪ 31 ਤੱਕ

ਕਪੂਰਥਲਾ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿਵਿਯਾਂਗ ਵਿਅਕਤੀਆਂ ਨੂੰ ਯੂ.ਡੀ.ਆਈ.ਡੀ ਕਾਰਡ ਜਾਰੀ ਕਰਨ ਲਈ 31 ਜਨਵਰੀ ਤੱਕ ਕੈਂਪ ਲਗਾਏ ਜਾਣਗੇ।ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਨੇ ਦੱਸਿਆ ਕਿ ਪਹਿਲਾ ਕੈਂਪ 10 ਦਸੰਬਰ ਨੂੰ ਸ਼ੁਰੂ ਹੋਇਆ ਸੀ ਅਤੇ 31 ਜਨਵਰੀ ਤੱਕ ਕੁੱਲ 25 ਵਿਸ਼ੇਸ਼ ਕੈਂਪ ਲਗਾਉਣ ਦੀ ਯੋਜਨਾ ਹੈ, ਜਿਨ੍ਹਾਂ ਵਿਚੋਂ ਵੱਖ-ਵੱਖ ਸਿਹਤ ਕੇਂਦਰਾਂ ‘ਤੇ 15 ਕੈਂਪ ਲੱਗ ਚੁੱਕੇ ਹਨ।
               ਉਨਾਂ ਦੱਸਿਆ ਕਿ ਵੱਖ-ਵੱਖ ਸਿਹਤ ਕੇਂਦਰਾਂ ਤੇ ਇਨ੍ਹਾਂ ਕੈਂਪਾ ਨੂੰ ਲਗਾਉਣ ਦਾ ਉਦੇਸ਼ ਦਿਵਿਯਾਂਗ ਵਿਅਕਤੀਆਂ ਨੂੰ ਉਨ੍ਹਾਂ ਦੇ ਨਜ਼ਦੀਕੀ ਕੇਂਦਰ ਤੇ ਹੀ ਇਹ ਕਾਰਡ ਬਣਵਾਉਣ ਦੀ ਸਹੂਲਤ ਦੇਣਾ ਹੈ।ੳੇੁਨ੍ਹਾਂ ਦੱਸਿਆ ਕਿ ਹੁਣ ਤੱਕ ਲੱਗੇ ਇਨ੍ਹਾਂ ਕੈਂਪਾਂ ਵਿਚ ਕੁੱਲ 551 ਬਿਨੈਪੱਤਰ ਪ੍ਰਾਪਤ ਹੋਏ ਸਨ।ਜਿਨ੍ਹਾਂ ਵਿਚੋਂ 174 ਬਿਨੈਪੱਤਰਾਂ ਨੂੰ ਡਿਜ਼ੀਟਲਾਈਜ ਕੀਤਾ ਗਿਆ।ਇਸ ਤੋਂ ਇਲਾਵਾ 377 ਨਵੇਂ ਸਰਟੀਫਿਕੇਟ ਜਾਰੀ ਕੀਤੇ ਗਏ ਅਤੇ 210 ਨੂੰ ਹਿਅਰਿੰਗ ਐਂਡ ਮੈਂਟਲ ਇਲਨੈਸ ਦੇ ਚੱਲਦਿਆਂ ਮੈਡੀਕਲ ਕਾਲਜ਼ ਵਿਚ ਰੈਫਰ ਕੀਤਾ ਗਿਆ।
               ਉਨ੍ਹਾਂ ਦੱਸਿਆ ਕਿ ਜਿਥੇ ਪਹਿਲਾਂ ਦਿਵਿਯਾਂਗ ਵਿਅਕਤੀਆਂ ਨੂੰ ਵਿਭਾਗ ਵਲੋਂ ਮੈਨੁਅਲ ਸਰਟੀਫਿਕੇਟ ਜਾਰੀ ਕੀਤੇ ਜਾਂਦੇ ਸਨ, ਉਥੇ ਹੁਣ ਸਰਕਾਰ ਵਲੋਂ ਚਲਾਏ ਯੂ.ਡੀ.ਆਈ.ਡੀ ਪ੍ਰੋਜੈਕਟ ਦੇ ਤਹਿਤ ਉਨ੍ਹਾਂ ਨੂੰ ਵਿਸ਼ੇਸ਼ ਆਈ.ਡੀ.ਕਾਰਡ ਜਾਰੀ ਕੀਤਾ ਜਾ ਰਿਹਾ ਹੈ।ਜਿਸ ਨੂੰ ਆਨਲਾਈਨ ਅਸੈਸ ਕੀਤਾ ਜਾ ਸਕੇਗਾ।ਉਨ੍ਹਾਂ ਇਹ ਵੀ ਦੱਸਿਆ ਕਿ ਯੂ.ਡੀ.ਆਈ.ਡੀ ਕਾਰਡ ਜਾਰੀ ਹੋਣ ਨਾਲ ਦਿਵਿਯਾਂਗ ਵਿਅਕਤੀਆਂ ਨੂੰ ਮੈਡੀਕਲ ਸਰਟੀਫਿਕੇਟ ਬਣਵਾਉਣ ਲਈ ਵਾਰ-ਵਾਰ ਹਸਪਤਾਲਾਂ ਵਿਚ ਨਹੀਂ ਆਉਣਾ ਪਏਗਾ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …