Monday, December 23, 2024

ਆਪ ਨੇ ਮੋਟਰਸਾਈਕਲ ਮਾਰਚ ਕੱਢ ਕੇ ਕਿਸਾਨ ਅੰਦੋਲਨ ਦੀ ਹਮਾਇਤ ਦਾ ਕੀਤਾ ਪ੍ਰਚਾਰ

ਧੂਰੀ, 23 ਜਨਵਰੀ (ਪ੍ਰਵੀਨ ਗਰਗ) – ਆਮ ਆਦਮੀ ਪਾਰਟੀ ਦੀ ਧੂਰੀ ਇਕਾਈ ਵੱਲੋਂ ਜ਼ਿਲਾ੍ਹ ਪ੍ਰਧਾਨ ਦਵਿੰਦਰ ਸਿੰਘ ਬਦੇਸਾ ਦੀ ਅਗਵਾਈ ‘ਚ ਧੂਰੀ ਵਿਖੇ ਇੱਕ ਮੋਟਰਸਾਈਕਲ ਮਾਰਚ ਕੱਢਿਆ ਗਿਆ।ਮਾਰਚ ਵਿੱਚ ਵੱਡੀ ਗਿਣਤੀ ‘ਚ ਸ਼ਾਮਿਲ ਹੋਏ ਆਗੂਆਂ ਵਿੱਚ ਸ਼ਾਮਿਲ ਮਿੰਕੂ ਜਵੰਧਾ ਚੇਅਰਮੈਨ ਭਾਈ ਗੁਰਦਾਸ ਕਾਲਜ, ਰਾਜਵੰਤ ਸਿੰਘ ਘੁੱਲੀ, ਡਾ. ਅਨਵਰ ਭਸੌੜ, ਯਸ਼ਪਾਲ ਗੋਇਲ, ਨਰੇਸ਼ ਸਿੰਗਲਾ, ਪ੍ਰੀਤ ਧੂਰੀ, ਅਮਰਦੀਪ ਧਾਂਦਰਾ, ਹਰਪ੍ਰੀਤ ਗਿੱਲ ਆਦਿ ਸ਼ਾਮਲ ਸਨ। ਗੁਰਜੀਤ ਸਿੰਘ ਕਾਂਝਲਾ ਬਲਾਕ ਪ੍ਰਧਾਨ ਨੇ ਦੱਸਿਆ ਕਿ ਇਸ ਮੋਟਰਸਾਈਕਲ ਮਾਰਚ ਦਾ ਮੁੱਖ ਮੰਤਵ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਦੀ ਸਹਿਯੋਗ ਕਰਨਾ ਹੈ ਅਤੇ 26 ਜਨਵਰੀ ਨੂੰ ਟਰੈਕਟਰ ਮਾਰਚ ਦੀ ਹਮਾਇਤ ਵਿੱਚ ਹਰੇਕ ਵਰਗ ਦੇ ਲੋਕਾਂ ਨੂੰ ਜਾਗਰੂਕ ਕਰਨਾ ਹੈ।
                   ਜ਼ਿਕਰਯੋਗ ਹੈ ਕਿ ਅਨਾਜ ਮੰਡੀ ਤੋਂ ਰਵਾਨਾ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਲੰਘਣ ਵਾਲੇ ਇਸ ਮੋਟਰਸਾਈਕਲ ਮਾਰਚ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕਿਸਾਨੀ ਝੰਡੇ ਫੜੇ ਹੋਏ ਸਨ।ਇਕੱਤਰ ਵਰਕਰਾਂ ਵੱਲੋਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …