ਅੰਮ੍ਰਿਤਸਰ, 23 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਹਾਕੀ ਅਕੈਡਮੀ ਨੂੰ ਹਾਕੀ ਇੰਡੀਆ ਵੱਲੋਂ ਮਾਨਤਾ ਪ੍ਰਾਪਤ ਹੋਈ ਹੈ।ਇਹ ਮਾਨਤਾ ਹਾਕੀ ਇੰਡੀਆ ਦੇ ਕਾਰਜਕਾਰੀ ਬੋਰਡ ਵੱਲੋਂ 19 ਜਨਵਰੀ 2021 ਨੂੰ ਹੋਈ ਬੈਠਕ ਦੌਰਾਨ ਦਿੱਤੀ ਗਈ।ਇਸ ’ਤੇ ਖੁਸ਼ੀ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਾਕੀ ਇੰਡੀਆ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਾਕੀ ਅਕੈਡਮੀ ਕਾਮਯਾਬੀ ਨਾਲ ਚਲਾਈ ਜਾ ਰਹੀ ਹੈ ਅਤੇ ਹੁਣ ਇਸ ਨੂੰ ਹਾਕੀ ਇੰਡੀਆਂ ਵੱਲੋਂ ਮਾਨਤਾ ਮਿਲਣ ਨਾਲ ਸ਼੍ਰੋਮਣੀ ਕਮੇਟੀ ਦੀ ਅਕੈਡਮੀ ਸਿੱਧਾ ਨੈਸ਼ਨਲ ਚੈਂਪੀਅਨਸ਼ਿਪ ਵਿਚ ਭਾਗ ਲੈ ਸਕੇਗੀ।ਬੀਬੀ ਜਗੀਰ ਕੌਰ ਨੇ ਇੰਟਰਨੈਸ਼ਨਲ ਹਾਕੀ ਫੈਡਰੇਸ਼ਨ ਦੇ ਪ੍ਰਧਾਨ ਸ੍ਰੀ ਨਰਿੰਦਰ ਬਤਰਾ, ਹਾਕੀ ਇੰਡੀਆ ਦੇ ਸਕੱਤਰ ਰਾਜਿੰਦਰ ਸਿੰਘ ਅਤੇ ਕਮਾਡਰ ਆਰ.ਕੇ ਸ੍ਰੀਵਾਸਤਵਾ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਵਿੱਖ ਵਿੱਚ ਹਾਕੀ ਅਕੈਡਮੀ ਦਾ ਹੋਰ ਵਿਸਥਾਰ ਕੀਤਾ ਜਾਵੇਗਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …