Saturday, September 21, 2024

ਗਣਤੰਤਰ ਦਿਵਸ ਸਬੰਧੀ ਫੁੱਲ ਡਰੈਸ ਰਿਹਰਸਲ, ਕੈਬਨਿਟ ਮੰਤਰੀ ਸੋਨੀ ਲਹਿਰਾਉਣਗੇ ਤਿੰਰਗਾ

ਕਪੂਰਥਲਾ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਗਣਤੰਤਰ ਦਿਵਸ ਸਬੰਧੀ ਅੱਜ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਫੁੱਲ ਡਰੈਸ ਰਿਹਰਸਲ ਹੋਈ।ਜਿਸ ਦੌੌਰਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ ਨੇ ਕੌਮੀ ਤਿਰੰਗਾ ਲਹਿਰਾਉਣ ਤੋਂ ਇਲਾਵਾ ਪਰੇਡ ਦਾ ਨਿਰੀਖਣ ਕਰਨ ਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਤੋਂ ਪਹਿਲਾਂ ਐਸ.ਐਸ.ਪੀ ਕਪੂਰਥਲਾ ਸ਼੍ਰੀਮਤੀ ਕੰਵਰਦੀਪ ਕੌਰ ਵਲੋਂ ਵੀ ਪਰੇਡ ਟੁਕੜੀਆਂ ਤੋਂ ਸਲਾਮੀ ਲਈ ਗਈ।ਉਨ੍ਹਾਂ ਨਾਲ ਹੀ ਸੁਰੱਖਿਆ ਤੇ ਹੋਰ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ।
                  ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਓ.ਪੀ ਸੋਨੀ ਸ਼ਿਰਕਤ ਕਰਨਗੇ।ਇਸ ਤੋਂ ਇਲਾਵਾ ਕਰੋਨਾ ਕਾਰਨ ਸਮਾਗਮ 50 ਫੀਸਦੀ ਸਮਰੱਥਾ ਨਾਲ ਹੋਵੇਗਾ।
ਵੱਖ-ਵੱਖ ਵਿਭਾਗਾਂ ਜਿਵੇਂ ਕਿ ਖੇਤੀਬਾੜੀ, ਨਗਰ ਨਿਗਮ, ਸਿੱਖਿਆ ਤੇ ਸਿਹਤ ਵਲੋਂ ਆਪਣੀਆਂ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ ਜੋ ਕਿ ਸਮਾਜਿਕ ਸੁਧਾਰਾਂ, ਵਾਤਾਵਰਣ ਸੰਭਾਲ, ਕਰੋਨਾ ਵਿਰੁੱਧ ਲੜਾਈ ਦੌਰਾਨ ਜਾਗਰੂਕਤਾ ਦਾ ਸੁਨੇਹਾ ਦੇਣਗੀਆਂ।
                    ਫੁੱਲ ਡਰੈਸ ਰਿਹਰਸਲ ਦੌਰਾਨ ਡੀ.ਐਸ.ਪੀ ਸੰਦੀਪ ਸਿੰਘ ਮੰਡ ਦੀ ਅਗਵਾਈ ਵਾਲੀ ਹੇਠ ਕੁੱਲ 7 ਟੁਕੜੀਆਂ ਨੇ ਪਰੇਡ ਤੇ ਮਾਰਚ ਪਾਸਟ ਵਿੱਚ ਹਿੱਸਾ ਲਿਆ ਜਿੰਨਾਂ ਵਿਚ ਪੰਜਾਬ ਪੁਲਿਸ ਪੁਰਸ਼, ਪੰਜਾਬ ਪੁਲਿਸ ਮਹਿਲਾ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ ਲੜਕੇ ਤੇ ਲੜਕੀਆਂ, ਜੀ.ਓ.ਜੀ ਆਦਿ ਵਲੋਂ ਭਾਗ ਲਿਆ ਗਿਆ।ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਰਲਜ਼ ਘੰਟਾ ਘਰ ਕਪੂਰਥਲਾ ਦੀਆਂ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ਤੇ ਰਾਸ਼ਟਰੀ ਗਾਨ ਪੇਸ਼ ਕੀਤਾ ਗਿਆ।ਵਧੀਕ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ 26 ਜਨਵਰੀ ਨੂੰ ਸਮਾਗਮ ਦੌਰਾਨ ਕਰੋਨਾ ਵਿਰੁੱਧ ਲੜਾਈ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ, ਸਮਾਜ ਸੇਵੀਆਂ ਦਾ ਵੀ ਸਨਮਾਨ ਕੀਤਾ ਜਾਵੇਗਾ ।
               ਇਸ ਮੌਕੇ ਐਸ.ਡੀ.ਐਮ ਵਰਿੰਦਰਪਾਲ ਸਿੰਘ ਬਾਜਵਾ, ਐਸ.ਪੀ ਜਸਬੀਰ ਸਿੰਘ, ਐਸ.ਪੀ ਵਿਸ਼ਾਲਜੀਤ ਸਿੰਘ, ਡੀ.ਐਸ.ਪੀ ਸ਼ਹਿਬਾਜ਼ ਸਿੰਘ, ਉਪ ਜਿਲ੍ਹਾ ਸਿੱਖਿਆ ਅਫਸਰ ਬਿਕਰਮਜੀਤ ਸਿੰਘ, ਉਪ ਜਿਲ੍ਹਾ ਸਿੱਖਿਆ ਅਫਸਰ (ਖੇਡਾਂ) ਸੁਖਵਿੰਦਰ ਸਿੰਘ ਖੱਸਣ ਤੇ ਹੋਰ ਹਾਜ਼ਰ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …