ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਪੁਲਿਸ ਥਾਣਾ ਸੀ ਡਵੀਜ਼ਨ ਦੇ ਅਧੀਨ ਆਉਂਦੀ ਪੁਲਿਸ ਚੌਕੀ ਚਾਟੀਵਿੰਡ ਗੇਟ ਦੇ ਇੰਚਾਰਜ਼ ਏ.ਐਸ.ਆਈ ਰਵੀ
ਕੁਮਾਰ ਨੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਆਪਣੇ ਵਾਹਨ ਪਾਰਕਿੰਗ ਵਿੱਚ ਲਗਾਉਣ ਦੀ ਅਪੀਲ ਕੀਤੀ।ਉਹਨਾਂ ਦੱਸਿਆ ਕਿ ਪੁਲਿਸ ਚੌਕੀ ਦੇ ਅਧਿਕਾਰੀਆਂ ਦੀ ਡਿਊਟੀ ਗੁਰਦੁਆਰਾ ਸਾਹਿਬ ਦੇ ਬਾਹਰ ਪੱਕੇ ਤੌਰ ‘ਤੇ ਲਗਾਈ ਗਈ ਹੈ।ਜਿਸ ਦੌਰਾਨ ਸ਼ਰਧਾਲੂਆਂ ਦੇ ਵਾਹਨ ਚੋਰੀ ਕਰਨ ਵਾਲੇ ਅਪਰਾਧੀਆਂ ਨੂੰ ਵੀ ਪੁਲਿਸ ਮੁਲਾਜ਼ਮਾਂ ਵਲੋਂ ਕਾਬੂ ਕੀਤਾ ਗਿਆ ਹੈ।
ਏ.ਐਸ.ਆਈ ਰਵੀ ਕੁਮਾਰ ਨੇ ਸਖ਼ਤ ਹਦਾਇਤ ਕੀਤੀ ਕਿ ਉਹ ਆਪਣੀਆਂ ਰੇਹੜੀਆਂ ਨੂੰ ਗੁਰਦੁਆਰਾ ਸਾਹਿਬ ਦੇ ਬਾਹਰ ਖੜੀਆਂ ਨਾ ਕਰਨ।ਇਸ ਨਾਲ ਟਰੈਫਿਕ ਵਿੱਚ ਭਾਰੀ ਵਿਘਨ ਪੈਂਦਾ ਹੈ।ਇਸ ਲਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਸਖਤ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਏ.ਐਸ.ਆਈ ਤੇਜਬੀਰ ਸਿੰਘ, ਹਰਜਿੰਦਰ ਸਿੰਘ, ਸੁਰਜੀਤ ਸਿੰਘ ਕੁਲਦੀਪ ਸਿੰਘ, ਅਰਜਨ ਸਿੰਘ ਹਾਜ਼ਰ ਸਨ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media