Thursday, September 19, 2024

ਮੇਅਰ ਵਲੋਂ ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਨੂੰ 1 ਕਰੋੜ ‘ਵਿਕਾਸ ਫੰਡ’ ਦੇਣ ਦਾ ਐਲਾਨ

ਰਿਚਕੁਕ ਜੂਨੀਅਰ ਲੀਗ ਅੰਡਰ-16 ਕ੍ਰਿਕੇਟ ਟੂਰਨਾਮੈਂਟ ਦੀ ਕੀਤੀ ਸ਼ੁਰੂਆਤ

ਅੰਮ੍ਰਿਤਸਰ, 24 ਜਨਵਰੀ (ਜਗਦੀਪ ਸਿੰਘ) – ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਵਲੋਂ ਕਰਵਾਏ ਜਾ ਰਹੇ ਰਿਚਕੁਕ ਜੂਨੀਅਰ ਲੀਗ ਅੰਡਰ-16 ਕ੍ਰਿਕੇਟ ਟੂਰਨਾਮੈਂਟ ਦੀ ਸ਼ੁਰੂਆਤ ਮੁੱਖ ਮਹਿਮਾਨ ਵਜੋਂ ਪੁੱਜੇ ਨਗਰ ਨਿਗਮ ਮੇਅਰ ਕਰਮਜੀਤ ਸਿੰਘ ਰਿੰਟੂ ਤੇ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਡੀ.ਸੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਸਾਂਝੇ ਤੌਰ ਤੇ ਕੀਤੀ ਗਈ।ਉਨ੍ਹਾਂ ਨਾਲ ਏ.ਡੀ.ਸੀ ਹਿਮਾਂਸ਼ੂ ਅਗਰਵਾਲ, ਐਸੋਸੀਏਸ਼ਨ ਦੇ ਮੀਤ ਪ੍ਰਧਾਨ ਸੀਨੀਅਰ ਡਿਪਟੀ ਮੇਅਰ ਰਮਨ ਕੁਮਾਰ ਬਖਸ਼ੀ, ਉਪ ਪ੍ਰਧਾਨ ਵਿਜੈ ਢੀਂਗਰਾ, ਤਿਲਕ ਰਾਜ ਆਦਿ ਮੌਜੂਦ ਸਨ।
                     ਮੇਅਰ ਰਿੰਟੂ ਨੇ ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਨੂੰ ਕ੍ਰਿਕਟ ਗਰਾਊਂਡ ਦੇ ਵਿਕਾਸ ਲਈ 1 ਕਰੋੜ ਰੁਪਏ ਦਾ ਵਿਕਾਸ ਫੰਡ ਦੇਣ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ ਪਹਿਲਾ ਪੜਾਅ ਵਿਚ 50 ਲੱਖ ਰੁਪਏ ਦਿੱਤਾ ਜਾਵੇਗਾ। ਜਿਸ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਹੋਵੇਗੀ ਤੇ ਦੂਸਰੇ ਪੜਾਅ ਵਿਚ 50 ਲੱਖ ਰੁਪਏ ਹੋਰ ਦਿੱਤੇ ਜਾਣਗੇ। ਉਨਾਂ ਕਿਹਾ ਕਿ ਗੇਮਜ਼ ਐਸੋਸੀਏਸ਼ਨ ਵਲੋਂ ਖੇਡਾਂ ਪ੍ਰਤੀ ਨੌਜਵਾਨਾਂ ਨੂੰ ਉਤਸ਼ਾਹਿਤ ਕਰਨਾ ਬੇਹੱਦ ਸ਼ਲਾਘਾਯੋਗ ਯਤਨ ਜਾਰੀ ਹਨ।ਨਗਰ ਨਿਗਮ ਕ੍ਰਿਕੇਟ ਮੈਦਾਨ ਦੀ ਸਫਾਈ ਤੇ ਸੰਭਾਲ ਲਈ ਸਥਾਈ ਤੌਰ ‘ਤੇ ਸਫਾਈ ਕਰਮਚਾਰੀਆਂ ਦੀ ਤੈਨਾਤੀ ਵੀ ਕਰੇਗਾ।ਗੇਮਜ਼ ਐਸੋਸੀਏਸ਼ਨ ਦੇ ਪ੍ਰਬੰਧਕਾਂ ਨੇ ਮੇਅਰ ਕਰਮਜੀਤ ਸਿੰਘ ਰਿੰਟੂ ਦਾ ਸਨਮਾਨ ਚਿੰਨ੍ਹ ਤੇ ਸ਼ਾਲ ਦੇ ਕੇ ਸਨਮਾਨ ਕੀਤਾ ਗਿਆ।
                 ਇਸ ਮੌਕੇ ਕ੍ਰਿਕੇਟ ਕੁਮੈਂਟਰ ਵਿਵੇਕ ਕੁਮਾਰ, ਅਵਨੀਸ਼ ਕੁਮਾਰ, ਰਾਜਨ ਤ੍ਰਿਖਾ ਆਦਿ ਹਾਜ਼ਰ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …