Sunday, September 13, 2026

ਭਾਈ ਜਰਨੈਲ ਸਿੰਘ ਸਖੀਰਾ ਨੂੰ ਸਦਮਾ, ਮਾਤਾ ਦਾ ਦਿਹਾਂਤ

ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਸਰਬਤ ਖਾਲਸਾ ਸੰਮੇਲਨ 2015 ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਮਾਤਾ ਬੀਬੀ ਸੁਰਜੀਤ ਕੌਰ (93) ਪਤਨੀ ਬਾਪੂ ਤਾਰਾ ਸਿੰਘ ਨਿਵਾਸੀ ਪਿੰਡ ਸਖੀਰਾ ਜ਼ਿਲ੍ਹਾ ਤਰਨ ਤਾਰਨ ੳਕਾਲ ਚਲਾਣਾ ਕਰ ਗਏ।ਇਸ ਦੁੱਖ ਦੀ ਘੜੀ ਸਖੀਰਾ ਪਰਿਵਾਰ ਨਾਲ ਕਈ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਤੋਂ ਇਲਾਵਾ ਸਮਾਜ ਸੇਵੀ, ਧਾਰਮਿਕ ਤੇ ਖੇਡ ਸੰਸਥਾਵਾਂ ਦੇ ਅਹੁੱਦੇਦਾਰਾਂ ਤੇ ਮੈਂਬਰਾਂ ਦੇ ਵੱਲੋਂ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।ਸਵ. ਮਾਤਾ ਸੁਰਜੀਤ ਕੌਰ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਸਖੀਰਾ ਵਿਖੇ ਕੀਤਾ ਗਿਆ।
                ਭਾਈ ਜਰਨੈਲ ਸਿੰਘ ਸਖੀਰਾ ਨੇ ਦੱਸਿਆ ਕਿ ਸਵ. ਮਾਤਾ ਸੁਰਜੀਤ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਸਮਾਰੋਹ 29 ਜਨਵਰੀ ਦਿਨ ਸ਼ੁਕਰਵਾਰ ਨੂੰ ਦੁਪਹਿਰ 12.00 ਵਜੇ ਉਨ੍ਹਾਂ ਦੇ ਜੱਦੀ ਗ੍ਰਹਿ ਪਿੰਡ ਸਖੀਰਾ ਵਿਖੇ ਹੋਵੇਗਾ।

Check Also

ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …