Saturday, September 21, 2024

ਪਠਾਨਕੋਟ ਦੀਆਂ 2376 ਬਾਲੜੀਆਂ ਨੂੰ ਦਿੱਤੇ ਮੁਫਤ ਸਮਾਰਟ ਫੋਨ ਬਣ ਰਹੇ ਹਨ ਡਿਜ਼ੀਟਲ ਸਿੱਖਿਆ ਦਾ ਆਧਾਰ

ਪੰਜਾਬ ਸਰਕਾਰ ਦਾ ਉਪਰਾਲਾ ਕੁੜੀਆਂ ਦੇ ਡਿਜ਼ੀਟਲ ਸਸ਼ਕਤੀਕਰਨ ਵੱਲ

ਪਠਾਨਕੋਟ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਪੂਰੇ ਦੇਸ਼ ਵਿੱਚ 24 ਜਨਵਰੀ ਨੂੰ ਰਾਸਟਰੀ ਬਾਲੜੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਾਰ ਸੂਬੇ ਦੀਆਂ ਬਾਲੜੀਆਂ ਨੂੰ ਸਮਾਰਟ ਫੋਨ ਦਾ ਤੋਹਫਾ ਦਿੱਤਾ ਹੈ, ਜੋ ਡਿਜ਼ੀਟਲ ਸਿੱਖਿਆ ਦਾ ਆਧਾਰ ਬਣ ਕੇ ਉਭਰ ਰਹੇ ਹਨ।ਇਹ ਪ੍ਰਗਟਾਵਾ ਕਰਦਿਆਂ ਵਰਿੰਦਰ ਪਰਾਸ਼ਰ ਜਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਪਠਾਨਕੋਟ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬਾਰਵੀ ਜਮਾਤ ਦੇ ਬੱਚਿਆਂ ਨੂੰ ਸਮਾਰਟ ਫੋਨ ਵੰਡਣ ਸਬੰਧੀ ਯੋਜਨਾ ‘ਪੰਜਾਬ ਸਮਾਰਟ ਕੁਨੈਕਟ ਸਕੀਮ‘ ਸ਼ੁਰੂ ਕੀਤੀ ਹੋਈ ਹੈ।ਜਿਸ ਤਹਿਤ ਜ਼ਿਲਾ ਪਠਾਨਕੋਟ ਦੇ 5283 ਵਿਦਿਆਰਥੀਆਂ ਨੂੰ ਇਨਾਂ ਸਮਾਰਟ ਫੋਨਾਂ ਦੀ ਵੰਡ ਕੀਤੀ ਗਈ ਹੈ।ਇਹਨਾਂ ਵਿੱਚ 2376 ਕੁੜੀਆਂ ਸਾਮਿਲ ਹਨ।
              ਉਹਨਾਂ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ 1 ਲੱਖ 75 ਹਜ਼ਾਰ 443 ਵਿਦਿਆਰਥੀਆਂ (ਲੜਕੇ-ਲੜਕੀਆਂ) ਨੂੰ ਇਹ ਸਮਾਰਟ ਫੋਨ ਵੰਡੇ ਜਾ ਚੁੱਕੇ ਹਨ, ਜਿਹਨਾਂ ਵਿੱਚ ਲਗਭਗ 86915 ਕੁੜੀਆਂ ਹਨ।ਸਮਾਰਟ ਫੋਨ ਦੇ ਨਾਲ ਬੱਚੇ ਆਧੁਨਿਕ ਸਿੱਖਿਆ, ਕਿੱਤੇ ਦੀ ਚੋਣ, ਕਿੱਤਾ ਮੁੱਖੀ ਸਿੱਖਿਆ, ਰੋਜ਼ਗਾਰ ਮੌਕਿਆਂ ਅਤੇ ਹੋਰ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਣਗੇ।
                 ਇਸ ਤੋਂ ਪਹਿਲਾਂ ਸਮਾਰਟ ਫੋਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਜੋਤੀ, ਸਪਨਾ, ਪੂਜਾ, ਸੁਮਨ, ਗੁਰਿੰਦਰ ਕੌਰ ਆਦਿ ਦਾ ਕਹਿਣਾ ਹੈ ਕਿ ਇਸ ਯੋਜਨਾ ਨਾਲ ਉਨਾਂ ਨੂੰ ਕੋਵਿਡ 19 ਦੌਰਾਨ ਘਰ ਬੈਠ ਕੇ ਆਪਣੀ ਪੜਾਈ ਨੂੰ ਜਾਰੀ ਰੱਖਣ ਵਿੱਚ ਬਹੁਤ ਸਹਾਰਾ ਮਿਲਿਆ ਹੈ।

Check Also

ਖ਼ਾਲਸਾ ਕਾਲਜ ਵੂਮੈਨ ਵਿਖੇ ਨਵੀਂ ਰੋਟਰੈਕਟ ਕਮੇਟੀ ਦਾ ਗਠਨ ਕੀਤਾ ਗਿਆ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਰੋਟਰੈਕਟ ਕਲੱਬ ਵਲੋਂ …