ਪਠਾਨਕੋਟ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲਾ ਪਠਾਨਕੋਟ ਅੰਦਰ ਅਸਥਾਈ ਤੌਰ ‘ਤੇ ਸਖੀ ਵਨ ਸਟਾਪ ਸੈਂਟਰ ਕਮਰਾ ਨੰਬਰ 138, ਜ਼ਿਲਾ ਪ੍ਰੋਗਰਾਮ
ਦਫ਼ਤਰ, ਜ਼ਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ (ਪਠਾਨਕੋਟ) ਵਿਖੇ ਚੱਲ ਰਿਹਾ ਹੈ, ਇਸ ਸੈਂਟਰ ਵਲੋਂ ਘਰੇਲੂ ਹਿੰਸਾ, ਦਾਜ ਆਦਿ ਤੋਂ ਪੀੜਤ ਔਰਤਾਂ ਦੀ ਮਦਦ ਲਈ, ਲੀਗਲ ਕਾਉਂਸਲਿੰਗ, ਮੈਡੀਕਲ ਸਹਾਇਤਾ, ਪੁਲਿਸ ਸਹਾਇਤਾ, ਸ਼ੈਲਟਰ ਆਦਿ ਦੀ ਸੁਵਿਧਾ ਇੱਕੋ ਛੱਤ ਹੇਠ ਮੁਹੱਈਆ ਕਰਵਾਈ ਜਾਂਦੀ ਹੈ।ਇਹ ਪ੍ਰਗਟਾਵਾ ਸੰਯਮ ਅਗਰਵਾਲ ਆਈ.ਏ.ਐਸ. ਡਿਪਟੀ ਕਮਿਸ਼ਨਰ ਨੇ ਕੀਤਾ।
ਉਨਾਂ ਦੱਸਿਆ ਕਿ ਸਿਵਲ ਹਸਤਪਾਲ ਪਠਾਨਕੋਟ ਵਿਖੇ ਸਖੀ ਵਨ ਸਟਾਪ ਸੈਂਟਰ ਦੀ ਇਮਾਰਤ ਦਾ ਨਿਰਮਾਣ ਕਾਰਜ ਵੀ ਚਲ ਰਿਹਾ ਹੈ।ਇਹ ਇਮਾਰਤ ਜਲਦੀ ਬਣ ਕੇ ਤਿਆਰ ਹੋ ਜਾਵੇਗੀ ਅਤੇ ਜਿਲਾ ਪਠਾਨਕੋਟ ਨੂੰ ਉਪਰੋਕਤ ਸੁਵਿਧਾਵਾਂ ਦੇਣ ਲਈ ਸਮਰਪਿਤ ਕੀਤੀ ਜਾਵੇਗੀ।ਉਨਾਂ ਦੱਸਿਆ ਕਿ ਇਸ ਸੈਂਟਰ ਵੱਲੋਂ ਜਨਤਾ ਨੂੰ ਜਾਗਰੁਕ ਕਰਨ ਲਈ ਵਿਸ਼ੇਸ ਮੁਹਿੰਮ ਵੀ ਚਲਾਈ ਗਈ ਹੈ ਟੀਮ ਵੱਲੋਂ ਵੱਖ-ਵੱਖ ਸਿੱਖਿਆ ਸੰਸਥਾਨਾਂ ਅਤੇ ਜਿਲਾ ਪਠਾਨਕੋਟ ਦੇ ਸਾਰੇ ਬਲਾਕਾਂ ਅੰਦਰ ਲੋਕਾਂ ਨਾਲ ਮੀਟਿੰਗਾਂ ਕਰਕੇ ਵਨ ਸਟਾਪ ਸੈਂਟਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਪ੍ਰਤੀ ਜਾਗਰੁਕ ਕੀਤਾ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਕੋਈ ਵੀ ਔਰਤ ਜੋ ਘਰੇਲੂ ਹਿੰਸਾ, ਦਾਜ ਆਦਿ ਤੋਂ ਪੀੜਤ ਹੈ, ਉਹ ਸਖੀ ਵਨ ਸਟਾਪ ਸੈਂਟਰ ਦਾ ਜ਼ਰੂਰ ਲਾਭ ਲਵੇ ਅਤੇ ਸਖੀ ਵਨ ਸਟਾਪ ਸੈਂਟਰ ਪਠਾਨਕੋਟ ਵਲੋਂ ਔਰਤਾਂ ਦੀ ਹਰ ਤਰਾਂ ਦੀ ਸਹਾਇਤਾ ਮੁਫ਼ਤ ਪ੍ਰਦਾਨ ਕੀਤੀ ਜਾਂਦੀ ਹੈ।
ਉਨਾਂ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ ਵਿਚ ਹੁਣ ਤੱਕ ਵੱਖ-ਵੱਖ ਘਰੇਲੂ ਹਿੰਸਾ ਨਾਲ ਸਬੰਧਤ ਕਰੀਬ 224 ਕੇਸ ਆਏ ਹਨ।ਜਿਸ ਵਿਚੋਂ 167 ਕੇਸਾਂ ਦਾ ਹੱਲ ਕਰ ਦਿੱਤਾ ਗਿਆ ਹੈ।ਉਨਾਂ ਨੇ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਸਖੀ ਵਨ ਸਟਾਪ ਸੈਂਟਰ ਵਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੁਵਿਧਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media