Tuesday, April 21, 2026

ਅੱਜ ਰੱਖਿਆ ਜਾਵੇਗਾ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਦੀ ਯਾਦ ‘ਚ ਸਮਾਰਕ ਦਾ ਨੀਂਹ ਪੱਥਰ

ਡਾ. ਵੇਰਕਾ ਅਤੇ ਦੱਤੀ ਨੇ ਸਮਾਗਮ ਵਾਲੀ ਥਾਂ ਦੇ ਤਿਆਰੀਆਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 25 ਜਨਵਰੀ ਨੂੰ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਦੀ ਯਾਦ ਵਿੱਚ ਅੰਮ੍ਰਿਤ ਆਨੰਦ ਪਾਰਕ ਰਣਜੀਤ ਐਵੀਨਿਊ ਵਿਖੇ ਸਮਾਰਕ ਦਾ ਨੀਂਹ ਪੱਥਰ ਰੱਖਿਆ ਜਾਵੇਗਾ।
               ਇਸ ਸਬੰਧੀ ਅੱਜ ਵਿਧਾਇਕਾਂ ਡਾ. ਰਾਜ ਕੁਮਾਰ ਵੇਰਕਾ ਅਤੇ ਸੁਨੀਲ ਦੱਤੀ ਨੇ ਸਮਾਗਮ ਵਾਲੀ ਥਾਂ ‘ਤੇ ਜਾ ਕੇ ਤਿਆਰੀਆਂ ਦਾ ਜਾਇਜਾ ਲਿਆ ਗਿਆ। ਡਾ. ਵੇਰਕਾ ਨੇ ਦੱਸਿਆ ਕਿ ਜਲਿਆਂਵਾਲਾ ਬਾਗ ਦੇ ਸ਼ਤਾਬਦੀ ਸਮਾਰੋਹ ਦੇ ਸਬੰਧ ਵਿੱਚ ਯਾਦਗਾਰੀ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ।ਉਨਾਂ ਨੇ ਜ਼ਿਲਾ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ।ਵੇਰਕਾ ਨੇ ਦੱਸਿਆ ਕਿ ਇਸ ਮੌਕੇ ਜ਼ਿਲਾ ਪ੍ਰਸ਼ਾਸਨ ਵਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।
              ਇਸ ਮੌਕੇ ਸੰਦੀਪ ਮਲਿਕ ਐਸ.ਪੀ ਸਿਟੀ ਨੇ ਦੱਸਿਆ ਕਿ ਸਮਾਗਮ ਵਾਲੀ ਥਾਂ ‘ਤੇ ਆਮ ਲੋਕਾਂ ਲਈ ਦਾਖਲਾ ਆਈ.ਟੀ.ਆਈ ਰਣਜੀਤ ਐਵੀਨਿਊ ਵਲੋਂ ਹੋਵੇਗਾ।

Check Also

ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …