Wednesday, September 16, 2026

ਜਿਲੇ ਵਿੱਚ ਅੱਜ 122 ਸਿਹਤ ਕਾਮਿਆਂ ਨੇ ਲਗਵਾਇਆ ਕਰੋਨਾ ਦਾ ਟੀਕਾ – ਸਿਵਲ ਸਰਜਨ

ਕੋਰੋਨਾਵਾਇਰਸ ਦੀ ਰੋਕਥਾਮ ਲਈ ਟੀਕਾਕਰਨ ਜ਼ਰੂਰੀ

ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਟੀਕਾਕਰਨ ਬਹੁਤ ਜਰੂਰੀ ਹੈ ਅਤੇ ਸਭ ਤੋਂ ਪਹਿਲਾਂ ਸਿਹਤ ਕਾਮਿਆਂ ਨੂੰ

File Photo

ਕਰੋਨ ਵੈਕਸੀਨ ਦੇ ਟੀਕੇ ਲਗਾਏ ਜਾ ਰਹੇ ਹਨ ਅਤੇ ਇਹ ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ।
                   ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਅੱਜ ਫੋਰਟਿਸ ਹਸਪਤਾਲ 91 ਅਤੇ ਅਮਨਦੀਪ ਹਸਪਤਾਲ 31 ਸਿਹਤ ਕਾਮਿਆਂ ਨੂੰ ਕੋਵਿਡ 19 ਦੇ ਟੀਕੇ ਲਗਾਏ ਗਏ ਹਨ ਅਤੇ ਕਿਸੇ ਵੀ ਹੈਲਥ ਕੇਅਰ ਵਰਕਰ ਦੀ ਸਿਹਤ ਉੱਤੇ ਕੋਈ ਬੁਰਾ ਪ੍ਰਭਾਵ ਦੇਖਣ ਨੂੰ ਨਹੀਂ ਮਿਲਿਆ।ਸਿਵਲ ਸਰਜਨ ਨੇ ਦੱਸਿਆ ਕਿ ਮਾਰਚ 2020 ਤੋਂ ਅਸੀਂ ਇਸ ਮਹਾਂਮਾਰੀ ਨਾਲ ਜੂਝ ਰਹੇ ਹਾਂ।ਪਰ ਇਸ ਨਵੇਂ ਸਾਲ ਦੇ ਸ਼ੁਰੂ ਵਿਚ ਇਹ ਇਕ ਚੰਗੀ ਸ਼ੁਰੂਆਤ ਹੋਈ ਹੈ ਅਤੇ ਸਾਨੂੰ ਸਾਰਿਆਂ ਨੂੰ ਕੋਰੋਨਾਵਾਇਰਸ ਨੂੰ ਰੋਕਣ ਲਈ ਇਸ ਮੁਹਿੰਮ ਵਿਚ ਹਿੱਸੇਦਾਰ ਬਣਨਾ ਚਾਹੀਦਾ ਹੈ।ਉਨਾਂ ਕਿਹਾ ਕਿ ਲੋਕਾਂ ਵਿਚ ਕੋਵਿਡ-19 ਵੈਕਸੀਨ ਪ੍ਰਤੀ ਅਫਵਾਹਾਂ ਫੈਲ ਰਹੀਆਂ ਹਨ ਕਿ ਇਹ ਵੈਕਸੀਨ ਪਹਿਲੀ ਵਾਰ ਲਗਾਈ ਜਾ ਰਹੀ ਹੈ, ਜਿਸ ਦੇ ਸਾਈਡ ਇਫੈਕਟ ਹੋ ਸਕਦੇ ਹਨ।ਪਰ ਅਸੀਂ ਲੋਕਾਂ ਨੂੰ ਭਰੋਸਾ ਦਿਵਾਉਣਾ ਚਾਹੁੰਦੇ ਹਾਂ ਕਿ ਲੋਕਾਂ ਨੂੰ ਡਰਨ ਦੀ ਕੋਈ ਜ਼ਰੂਰਤ ਨਹੀਂ ਹੈ ਅਤੇ ਇਹ ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …