Wednesday, September 16, 2026

ਅੱਜ 13 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ

ਕੋਰੋਨਾ ਤੋਂ ਮੁਕਤ ਹੋਏ 10 ਵਿਅਕਤੀ ਪਰਤੇ ਆਪਣੇ ਘਰਾਂ ਨੂੰ

ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 13 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 10 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 14253 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 118 ਐਕਟਿਵ ਕੇਸ ਹਨ।ਉਨਾ ਦੱਸਿਆ ਕਿ ਹੁਣ ਤੱਕ 575 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ ਕਿਸੇ ਵੀ ਵਿਅਕਤੀ ਦੀ ਮੌਤ ਨਹੀ ਹੋਈ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …