Monday, April 20, 2026

21 ਨਵ-ਜੰਮੀਆਂ ਬੱਚੀਆਂ ਅਤੇ ਉਹਨਾਂ ਦੀਆਂ ਮਾਵਾਂ ਨੂੰ ਕੀਤਾ ਸਨਮਾਨਿਤ

26 ਜਨਵਰੀ ਤੱਕ ਮਨਾਇਆ ਜਾਵੇਗਾ ਕੰਨਿਆਂ ਬਾਲ ਹਫ਼ਤਾ – ਜਿਲ੍ਹਾ ਪ੍ਰੋਗਰਾਮ ਅਫਸਰ

ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਅੱਜ ਰਾਸ਼ਟਰੀ ਕੰਨਿਆ ਬਾਲ ਦਿਵਸ ‘ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੀ ਅਗਵਾਈ ‘ਚ ਜਿਲ੍ਹਾ ਪ੍ਰੋਗਰਾਮ ਅਫਸਰ ਅੰਮ੍ਰਿਤਸਰ ਮਨਜਿੰਦਰ ਸਿੰਘ ਵਲੋਂ ਬੇਬੇ ਨਾਨਕੀ ਜੱਚਾ ਬੱਚਾ ਦੇਖਭਾਲ ਸੈਂਟਰ ਵਿੱਚ 21 ਨਵ-ਜੰਮੀਆਂ ਬੱਚੀਆਂ ਅਤੇ ਉਹਨਾਂ ਦੀਆਂ ਮਾਵਾਂ ਨੂੰ ਸਨਮਾਨਿਤ ਕੀਤਾ ਗਿਆ।ਗਾਇਨੀ ਵਾਰਡ ਦੇ ਮੁੱਖੀ ਡਾ. ਸੂਜਾਤਾ ਸ਼ਰਮਾ ਵੀ ਮੌਜ਼ੂਦ ਸਨ।
ਜਿਲ੍ਹਾ ਪ੍ਰੋਗਰਾਮ ਅਫਸਰ ਨੇ ਦੱਸਿਆ ਕਿ 21 ਜਨਵਰੀ ਤੋਂ 26 ਜਨਵਰੀ ਨੂੰ ਕੰਨਿਆ ਬਾਲ ਹਫਤੇ ਵਜੋਂ ਮਨਾਇਆ ਜਾ ਰਿਹਾ ਹੈ।ਜਿਸ ਦੌਰਾਨ ਪੋਸ਼ਣ ਅਭਿਆਣ ਅਧੀਨ ਗਰਭਵਤੀ ਮਾਤਾਵਾਂ, ਦੁੱਧ ਪਿਲਾਊ ਮਾਵਾਂ ਅਤੇ ਕੇਅਰ ਟੇਕਰਾਂ ਨੂੰ ਬੱਚਿਆਂ ਦੇ ਪੋਸ਼ਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।ਜਿਲ੍ਹਾ ਅੰਮਿ੍ਰਤਸਰ ਦੇ ਆਂਗਣਵਾੜੀ ਵਰਕਰਾਂ ਵਲੋਂ ਹਰ ਮਹੀਨੇ ਪੋਸ਼ਣ ਦਿਵਸ ਮਨਾਉਂਦਿਆਂ ਚੰਗੇ ਪੋਸ਼ਣ ਦੀ ਮਹਤੱਤਾ ਬਾਰੇ ਦੱਸਿਆ ਜਾ ਰਿਹਾ ਹੈ।ਉਨਾਂ ਨਵ-ਜੰਮੀਆਂ ਬੱਚੀਆਂ ਦੀਆਂ ਮਾਤਾਵਾਂ ਨੂੰ ਕਿਹਾ ਕਿ ਲੜਕੀਆਂ ਨੂੰ ਬੋਝ ਨਹੀਂ ਸਮਝਣਾ ਚਾਹੀਦਾ ਅਤੇ ਇਹਨਾਂ ਨੂੰ ਚੰਗੀ ਪਰਵਰਿਸ਼ ਅਤੇ ਸਿੱਖਿਆ ਦੇਣੀ ਚਾਹੀਦੀ ਹੈ ਤਾਂ ਜੋ ਇਕ ਸਵਸਥ ਸਮਾਜ ਦੀ ਸਿਰਜਨਾ ਕੀਤੀ ਜਾ ਸਕੇ।ਨਵ-ਜੰਮੀਆਂ ਬੱਚੀਆਂ ਅਤੇ ਉਹਨਾਂ ਦੀਆਂ ਮਾਤਾਵਾਂ ਨੂੰ ਤੋਹਫੇ ਵੀ ਦਿੱਤੇ ਗਏ।ਜਿਸ ਵਿਚ ਕੰਬਲ, ਬੇਬੀ ਕਿੱਟ ਅਤੇ ਮਿਠਾਈ ਆਦਿ ਸ਼ਾਮਲ ਸਨ।
                      ਇਸ ਮੌਕੇ ਸੀ.ਡੀ.ਪੀ.ਓ ਸ਼੍ਰੀਮਤੀ ਤਨੁਜਾ ਗੋਇਲ, ਸ਼੍ਰੀਮਤੀ ਮੀਨਾ ਦੇਵੀ ਅਤੇ ਸ਼੍ਰੀਮਤੀ ਕੁਲਦੀਪ ਕੌਰ, ਸੁਪਰਵਾਈਜ਼ਰ ਸ਼ਰਨਜੀਤ ਕੌਰ ਅਤੇ ਵਾਰਡ ਦੇ ਸੀਨੀਅਰ ਅਤੇ ਜੂਨੀਅਰ ਰੈਜ਼ੀਡੈਂਟ ਅਫਸਰ ਤੋਂ ਇਲਾਵਾ ਐਸ.ਐਮ.ਓ ਚੰਦਰਮੋਹਨ ਤੇ ਅਵਤਾਰ ਸਿੰਘ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …