ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ
ਹੇਠ ਸਿੱਖਿਆ ਵਿਭਾਗ ਪੰਜਾਬ ਵਲੋਂ ਅੰਮਿ੍ਰਤਸਰ ਜਨਵਰੀ ਪੰਜਾਬ ਸਰਕਾਰ ਦੀ ਸਿੱਖਿਆ ਵਿਭਾਗ ਵਲੋਂ ਲੜਕੀਆਂ ਨੂੰ ਆਧੁਨਿਕ ਤਕਨੀਕ ਨਾਲ ਜੋੜਦਿਆਂ ਉਨ੍ਹਾਂ ਨੂੰ ਜਿਥੇ ਮਿਆਰੀ ਤੇ ਉਚੇਰੀ ਮੁਫ਼ਤ ਸਿੱਖਿਆ ਦਿੱਤੀ ਜਾ ਰਹੀ ਹੈ, ਉਥੇ ਹੀ ਵਿਭਾਗ ਵਲੋਂ ਉਨ੍ਹਾਂ ਨੂੰ ਮੁਫਤ ਸਮਾਰਟ ਫੋਨ ਵੰਡੇ ਗਏ ਹਨ ਤਾਂ ਕਿ ਉਨਾਂ ਨੂੰ ਕੋਰੋਨਾ ਕਾਲ ਸਮੇਂ ਆਨਲਾਈਨ ਸਿੱਖਿਆ ਹਾਸਲ ਕਰਨ ਵਿੱਚ ਕੋਈ ਮੁਸ਼ਕਲ ਨਾ ਆਵੇ।
ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਸਮਾਰਟ ਕੁਨੈਕਟ ਯੋਜਨਾ ਤਹਿਤ ਸੂਬੇ ਦੇ ਬਾਰ੍ਹਵੀਂ ਜਮਾਤ ਦੇ ਸਮੂਹ ਵਿਦਿਆਰਥੀਆਂ ਨੂੰ ਮੁਫਤ ਸਮਾਰਟ ਫੋਨ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕੌਮੀ ਬਾਲੜੀ ਦਿਵਸ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਅੰਦਰ ਪੜ੍ਹਦੀਆਂ 6293 ਲੜਕੀਆਂ ਨੂੰ ਮੁਫਤ ਸਮਾਰਟ ਫੋਨ ਦੇ ਕੇ ਉਨ੍ਹਾਂ ਨੂੰ ਆਧੁਨਿਕ ਤਕਨੀਕ ਨਾਲ ਜੋੜਿਆ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਸੁਖਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਆਨਲਾਈਨ ਸਿੱਖਿਆ ਹਾਸਲ ਕਰਨ ਵਿਚ ਬਹੁਤ ਮੁਸ਼ਕਿਲ ਪੇਸ਼ ਆਉਂਦੀ ਸੀ।ਪਰ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਪਿਛਲੇ ਦਿਨੀ ਮੁਫਤ ਸਮਾਰਟ ਫੋਨ ਦੇ ਕੇ ਕੌਮੀ ਬਾਲੜੀ ਦਿਵਸ ਦਾ ਤੋਹਫਾ ਦਿੱਤਾ ਹੈ।ਇਸ ਦੇ ਨਾਲ-ਨਾਲ ਪੰਜਾਬ ਐਜੂਕੇਸ਼ਨਲ ਐਪ ਦੀ ਸਹਾਇਤਾ ਨਾਲ ਵੱਖ- ਵੱਖ ਵਿਧੀਆਂ ਰਾਹੀਂ ਸਿੱਖਣ ਸਿਖਾਉਣ ਦੀ ਸਮਗਰੀ ਨੂੰ ਵਧੀਆ ਤਰੀਕੇ ਨਾਲ ਵਰਤੋਂ ਵਿਚ ਲਿਆ ਰਹੀ ਹੈ।
Check Also
ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …
Punjab Post Daily Online Newspaper & Print Media