Friday, September 25, 2026

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਹੋਈ ਫੁੱਲ ਡਰੈਸ ਰਿਹਰਸਲ

26 ਜਨਵਰੀ ਨੂੰ ਰਾਣਾ ਗੁਰਮੀਤ ਸਿੰਘ ਸੋਢੀ ਲਹਿਰਾਉਣਗੇ ਰਾਸ਼ਟਰੀ ਝੰਡਾ

ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – 72ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ 26 ਜਨਵਰੀ ਨੂੰ ਸਵੇਰੇ 10 ਵਜੇ ਰਾਣਾ ਗੁਰਮੀਤ ਸਿੰਘ ਸੋਢੀ, ਖੇਡਾਂ ਅਤੇ ਯੁਵਕ ਯੂਥ ਸੇਵਾਵਾਂ ਮੰਤਰੀ ਪੰਜਾਬ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।ਇਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਅੱਜ ਸਥਾਨਕ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਹੋਈ।ਜਿਸ ਦੌਰਾਨ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਵੀ ਉਨ੍ਹਾਂ ਦੇ ਨਾਲ ਸਨ।ਕਮਾਂਡਰ ਡਾ: ਮਨਪ੍ਰੀਤ ਕੌਰ ਦੀ ਅਗਵਾਈ ਵਿਚ ਵੱਖ-ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਮੁੱਖ ਮਹਿਮਾਨ ਦੀ ਆਮਦ ਤੋਂ ਲੈ ਕੇ ਸਮਾਗਮ ਦੀ ਸਮਾਪਤੀ ਤੱਕ ਦੀ ਪੂਰੀ ਰਿਹਰਸਲ ਕੀਤੀ ਗਈ।
                 ਇਸ ਉਪਰੰਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸ੍ਰ ਖਹਿਰਾ ਨੇ ਦੱਸਿਆ ਕਿ ਕੋਵਿਡ-19 ਕਾਰਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਵਾਰ ਗਣਤੰਤਰ ਦਿਵਸ ਮੌਕੇ ਬੱਚਿਆਂ ਦਾ ਪੀ.ਟੀ ਸ਼ੋਅ ਅਤੇ ਸੱਭਿਆਚਾਰਕ ਵੰਨਗੀਆਂ ਨਹੀਂ ਕਰਵਾਈਆਂ ਜਾ ਰਹੀਆਂ।ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ।
        ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਨੂੰ ਧੂਮਧਾਮ ਨਾਲ ਮਨਾਇਆ ਜਾਵੇ।26 ਜਨਵਰੀ 1950 ਨੂੰ ਸਾਡਾ ਸੰਵਿਧਾਨ ਲਾਗੂ ਹੋਇਆ ਸੀ, ਜੋ ਕਿ ਸਮੂਹ ਦੇਸ਼ ਵਾਸੀਆਂ ਲਈ ਗੌਰਵਮਈ ਦਿਨ ਹੈ।
            ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਹਿਮਾਂਸ਼ੂ ਅਗਰਵਾਲ, ਸਹਾਇਕ ਕਮਿਸ਼ਨਰ ਮੈਡਮ ਅਨਮਜੋਤ ਕੌਰ, ਜਾਇੰਟ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਜਿਲ੍ਹਾ ਖੇਡਰ ਅਫਸਰ, ਗੁਰਲਾਲ ਸਿੰਘ ਰਿਆੜ, ਜਿਲ੍ਹਾ ਸਿਖਿਆ ਅਫਸਰ ਸਤਿੰਦਬੀਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …