Saturday, September 26, 2026

ਵੋਟ ਦੇ ਅਧਿਕਾਰ ਦੀ ਮਹੱਤਤਾ, ਮੰਤਵ ਤੇ ਵਰਤੋਂ ਸਬੰਧੀ ਕੀਤਾ ਜਗਰੂਕ

ਸੁਜਾਨਪੁਰ, 25 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰੁੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਪਿ੍ਰੰਸੀਪਲ ਸ੍ਰੀਮਤੀ ਭੁਪਿੰਦਰ ਕੌਰ ਦੀ ਦੇਖ-ਰੇਖ ‘ਚ ਵੋਟਰ ਦਿਵਸ ਮਨਾਇਆ ਗਿਆ।ਕਾਲਜ ਦੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਸਬੰਧੀ ਸੁਹੰ ਚੁਕਾਈ ਗਈ ਅਤੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਭਾਰਤੀ ਸੰਵਿਧਾਨ ਦੀ ਧਾਰਾ 326 ਅਧੀਨ ਦੇਸ਼ ਦੇ ਹਰੇਕ 18 ਸਾਲ ਤੋਂ ਉਪਰ ਦੀ ਉਮਰ ਦੇ ਨਾਗਰਿਕ ਨੂੰ ਵੋਟ ਦਾ ਅਧਿਕਾਰ ਦਿੱਤਾ ਗਿਆ ਹੈ।ਉਹ ਆਪਣੇ ਇਸ ਅਧਿਕਾਰ ਦੀ ਵਰਤੋਂ ਕਰਕੇ ਲੋਕਤੰਤਰ ਦਾ ਹਿੱਸਾ ਬਣ ਕੇ ਆਪਣੇ ਮਨ ਪਸੰਦ ਦੀ ਸਰਕਾਰ ਚੁਣ ਸਕਦੇ ਹਨ ।
           ਕਾਲਜ ਦੀ ਪਿੰਸੀਪਲ ਭੁਪਿੰਦਰ ਕੌਰ ਨੇ ਕਿਹਾ ਕਿ ਵੋਟਰ ਦਿਵਸ ਦਾ ਮਕਸਦ ਵੋਟਰਾਂ ਨੂੰ ਉਨ੍ਹਾਂ ਦੀ ਵੋਟ ਦੀ ਮਹੱਤਤਾ ਅਤੇ ਵੋਟ ਦੇ ਲੋਕਤੰਤਰ ਵਿਚ ਰੋਲ ਸਬੰਧੀ ਜਾਗਰੂਕ ਕਰਨਾ ਹੈ।ਇਸ ਲਈ ਬਿਨਾਂ ਕਿਸੇ ਭੇਦ ਭਾਵ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਵੇ।
ਇਸ ਮੌਕੇ ਅਸਿਸਟੈਂਟ ਪ੍ਰੋਫੈਸਰ ਸੁਖਜਿੰਦਰ ਕੌਰ, ਡਾ. ਅਰਜਨ ਸਿੰਘ ਸਮੇਤ ਸਮੂਹ ਸਟਾਫ ਮੈਂਬਰ ਹਾਜ਼ਰ ਸਨ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …