ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋੋਣ ਅਫਸਰ ਪੰਜਾਬ, ਚੰਡੀਗੜ੍ਹ ਵਲੋਂ ਜਾਰੀ ਹਦਾਇਤਾਂ ਅਨੁਸਾਰ ਅੱਜ 11ਵਾਂ ਰਾਸ਼ਟਰੀ ਵੋਟਰ ਦਿਵਸ ਜਿਲ੍ਹਾ
ਲੈਵਲ ਫੰਕਸ਼ਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਅੰਮ੍ਰਿਤਸਰ ਵਿਖੇ ਮਨਾਇਆ ਗਿਆ।
ਭਾਰਤ ਚੋਣ ਕਮਿਸ਼ਨਰ ਵਲੋਂ ਸੰਬੋਧਤ ਕੀਤੀ ਗਈ ਵੀਡੀਓ ਦਿਖਾਈ ਗਈ।ਹਰਿੰਦਰ ਸੋਹਲ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਤਿਆਰ ਕੀਤੀ ਗਈ ਲਘੂ ਫਿਲਮ 1950 ਰਲੀਜ਼ ਕੀਤੀ ਗਈ ਅਤੇ ਇਹ ਫਿਲਮ ਫੰਕਸ਼ਨ ਦੌਰਾਨ ਦਿਖਾਈ ਗਈ।ਗੁਰਪ੍ਰੀਤ ਸਿੰਘ ਗਿੱਲ ਚੋੋਣਕਾਰ ਰਜਿਸਟਰੇਸ਼ਨ ਅਫਸਰ, 14-ਜੰਡਿਆਲਾ-ਕਮ-ਡੀ.ਡੀ.ਪੀ.ਓ ਅੰਮ੍ਰਿਤਸਰ ਨੂੰ ਸੁਧਾਈ ਦੌਰਾਨ 18-19 ਸਾਲ ਵਾਲੇ ਵੋਟਰਾਂ ਦੀ ਸਭ ਤੋਂ ਵੱਧ ਰਜਿਸਟਰੇਸ਼ਨ ਕਰਨ ਲਈ ਬੈਸਟ ਈ.ਆਰ.ਓ ਵਜੋਂ 2000/- ਰੁਪਏ, ਸ਼੍ਰੀਮਤੀ ਰੇਨੂੰ ਭੰਡਾਰੀ, ਲੈਕਚਰਾਰ ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰਮ ਵੁਮੈਨ ਨੂੰ ਬੈਸਟ ਨੋਡਲ ਅਫਸਰ ਵਜੋਂ 1500/- ਰੁਪਏ ਅਤੇ ਬਲਜੀਤ ਸਿੰਘ ਬੀ.ਐਲ.ਓ ਬੂਥ ਨੰ.85, ਚੋਣ ਹਲਕਾ 18-ਅੰਮਿ੍ਰਤਸਰ ਪੂਰਬੀ ਨੂੰ ਬੈਸਟ ਬੀ.ਐਲ.ਓ ਵਜੋਂ 1000/- ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ।ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਵਲੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਜਿਲ੍ਹਾ ਲੈਵਲ ਤੇ ਕਰਵਾਏ ਗਏ ਮੁਕਾਬਲਿਆਂ ਵਿੱਚ ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲੇ ਸਪੈਸ਼ਲ ਨੀਡਜ਼ ਵਾਲਿਆਂ 16 ਬੱਚਿਆਂ ਨੂੰ 500/- ਰੁਪਏ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਅਤੇ ਜਿਲ੍ਹਾ ਲੈਵਲ ਤੇ ਕਰਵਾਏ ਗਏ ਮੁਕਾਬਲਿਆਂ ਵਿੱਚ ਪੁਜੀਸ਼ਨ ਹਾਸਲ ਕਰਨ ਵਾਲੇ 26 ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਆਏ ਮਹਿਮਾਨਾਂ ਅਤੇ ਵਿਦਿਆਰਥੀਆਂ ਵਲੋਂ ਵੋਟਰ ਪ੍ਰਣ ਲਿਆ ਗਿਆ।
ਇਸ ਮੌਕੇ ਗੁਰਪ੍ਰੀਤ ਸਿੰਘ ਗਿੱਲ, ਡੀ.ਡੀ.ਪੀ.ਓ, ਸਤਿੰਦਰਬੀਰ ਸਿੰਘ ਜਿਲ੍ਹਾ ਸਿੱਖਿਆ ਅਫਸਰ (ਸੈ.), ਮੈਡਮ ਮਨਦੀਪ ਕੌਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ, ਦਵਿੰਦਰ ਸਿੰਘ, ਸਵੀਪ ਆਈਕਨ ਅਤੇ ਰਜਿੰਦਰ ਸਿੰਘ ਚੋਣ ਤਹਿਸੀਲਦਾਰ ਅੰਮ੍ਰਿਤਸਰ ਹਾਜ਼ਰ ਰਹੇ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media