ਕਪੂਰਥਲਾ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਗਣਤੰਤਰ ਦਿਵਸ ਸਬੰਧੀ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ
ਸਿੱਖਿਆ, ਸਿਹਤ, ਨਗਰ ਨਿਗਮ, ਪੇਂਡੂ ਵਿਕਾਸ ਤੇ ਪੰਚਾਇਤਾਂ, ਖੇਤੀਬਾੜੀ ਵਿਭਾਗ ਵਲੋਂ ਝਾਕੀਆਂ ਪੇਸ਼ ਕੀਤੀਆਂ ਗਈਆਂ।
ਝਾਕੀਆਂ ਵਿਚੋਂ ਪਹਿਲੇ ਸਥਾਨ ’ਤੇ ਸਿੱਖਿਆ ਵਿਭਾਗ ਦੀ ਝਾਕੀ ਰਹੀ, ਜਿਸ ਰਾਹੀਂ ਬੱਚਿਆਂ ਵਲੋਂ ਸਮਾਰਟ ਸਕੂਲ, ਡਿਜ਼ੀਟਲ ਸਿੱਖਿਆ ਬਾਰੇ ਚਾਨਣਾ ਪਾਇਆ ਗਿਆ।ਇਸ ਰਾਹੀਂ ਦਰਸਾਇਆ ਗਿਆ ਕਿ ਸਰਕਾਰੀ ਸਕੂਲਾਂ ਦੇ ਬੱਚੇ ਕਿਸੇ ਵੀ ਮੁਕਾਬਲੇ ਲਈ ਤਿਆਰ ਹਨ।ਦੂਜੇ ਸਥਾਨ ’ਤੇ ਸਿਹਤ ਵਿਭਾਗ ਦੀ ਝਾਕੀ ਰਹੀ ਜਿਸ ਰਾਹੀਂ ਕਰੋਨਾ ਵੈਕਸੀਨ ਦੇ ਟੀਕਾਕਰਨ ਦੀ ਪ੍ਰਕ੍ਰਿਆ ਤੇ ਜਾਗਰੂਕਤਾ ਦਾ ਸੰਦੇਸ਼ ਦਿੱਤਾ ਗਿਆ।ਤੀਜੇ ਸਥਾਨ ’ਤੇ ਖੇਤੀਬਾੜੀ ਵਿਭਾਗ ਦੀ ਝਾਕੀ ਰਹੀ ਜਿਸ ਰਾਹੀਂ ਪਰਾਲੀ ਨਾ ਸਾੜ ਕੇ ਵਾਤਾਵਰਣ ਸੰਭਾਲ ਦਾ ਸੱਦਾ ਦਿੱਤਾ ਗਿਆ।ਕੈਬਨਿਟ ਮੰਤਰੀ ਓ.ਪੀ ਸੋਨੀ ਵਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਵਿਧਾਇਕ ਨਵਤੇਜ ਸਿੰਘ ਚੀਮਾ, ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉਪਲ ਤੇ ਐਸ.ਐਸ.ਪੀ ਕੰਵਰਦੀਪ ਕੌਰ ਹਾਜ਼ਰ ਸਨ।
Check Also
ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …
Punjab Post Daily Online Newspaper & Print Media