ਪਠਾਨਕੋਟ, 27 ਜਨਵਰੀ (ਪੰਜਾਬ ਪੋਸਟ ਬਿਊਰੋ) -ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ
ਕਰਦੇ ਹੋਏ ਅਤੇ ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ ਕਮ-ਚੈਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਕੰਵਲਜੀਤ ਸਿੰਘ ਬਾਜਵਾ ਜੀਆਂ ਦੀ ਅਗਵਾਈ ਹੇਠ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਆਯੋਜਿਤ ਇਹ ਸਮਾਗਮ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ (ਕੇ.ਐਫ.ਸੀ) ਪਠਾਨਕੋਟ ਅਤੇ ਆਰੀਆ ਸੀਨੀਅਰ ਸਕੈਡੰਰੀ ਸਕੂਲ ਪਠਾਨਕੋਟ ਵਿਖੇ ਹੋਇਆ।
ਸ੍ਰ. ਜਤਿੰਦਰਪਾਲ ਸਿੰਘ ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਪਠਾਨਕੋਟ ਵਲੋਂ ਰਾਸ਼ਟਰੀ ਵੋਟਰ ਦਿਵਸ ਦੇ ਮਹੱਤਵ ਤੇ ਮੋਲਿਕ ਅਧਿਕਾਰਾਂ ਬਾਰੇ ਬੱਚਿਆਂ ਨੂੰ ਦੱਸਿਆ ਗਿਆ।ਨਾਲਸਾ ਸਕੀਮ ਅਤੇ ਪੰਜਾਬ ਸਰਕਾਰ ਵਲੋਂ ਚਲਾਈਆ ਜਾ ਰਹੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ।ਉਨਾਂ ਕਿਹਾ ਕਿ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਹਰ ਤਰ੍ਹਾਂ ਦੀ ਕਾਨੂੰਨੀ ਸਲਾਹ ਤੇ ਮੁਫ਼ਤ ਕਾਨੂੰਨੀ ਸਹਾਇਤਾ ਵੀ ਪ੍ਰਦਾਨ ਕਰਦੀ ਹੈ ਅਤੇ ਕਿਸੇ ਵੀ ਤਰ੍ਹਾ ਦੀ ਕਾਨੂੰਨੀ ਸਹਾਇਤਾ ਲੈਣ ਲਈ 1968 ਟੋਲ ਫ੍ਰੀ ਨੰਬਰ ਜਾਂ ਜਿਲਾ ਕਾਨੂੰਨੀ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੇ ਦਫਤਰ ਨੰ. 0186-2345370 ਜਾਂ ਈ-ਮੇਲ dtlsa.ptk@pulsa.gov.in ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media