Monday, September 21, 2026

11ਵੇਂ ਰਾਸ਼ਟਰੀ ਵੋਟਰ ਦਿਵਸ ‘ਤੇ ਜ਼ਿਲ੍ਹਾ ਚੋਣ ਅਫ਼ਸਰ ਨੇ ਅਧਿਕਾਰੀਆਂ ਤੇ ਨਵੇਂ ਵੋਟਰਾਂ ਨੂੰ ਕਰਵਾਇਆ ਵੋਟਰ ਪ੍ਰਣ

ਪਠਾਨਕੋਟ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਸੈਲੀ ਰੋਡ ਸਥਿਤ ਆਡੀਟੋਰੀਅਮ ਵਿਖੇ ਜ਼ਿਲ੍ਹਾ ਪੱਧਰੀ 11ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।ਸਮਾਰੋਹ ਵਿੱਚ ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ-ਕਮ-ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਮੁੱਖ ਮਹਿਮਾਨ ਵਜੋਂ ਸਾਮਲ ਹੋਏ।ਉਨਾਂ ਨੇ ਜਿਲ੍ਹਾ ਪੱਧਰੀ ਸਮਾਗਮ ‘ਚ ਹਾਜ਼ਰ ਅਧਿਕਾਰੀਆਂ ਅਤੇ ਨਵੇਂ ਵੋਟਰਾਂ ਨੂੰ ਵੋਟਰ ਪ੍ਰਣ ਕਰਵਾਇਆ।ਜ਼ਿਲ੍ਹਾ ਚੋਣ ਅਫ਼ਸਰ ਨੇ ਨਵੇਂ ਰਜਿਸਟਰਡ ਵੋਟਰਾਂ ਨੂੰ ਵਧਾਈ ਦਿੱਤੀ।
                 ਐਸ.ਡੀ.ਐਮ ਪਠਾਨਕੋਟ ਗੁਰਸਿਮਰਨ ਸਿੰਘ ਢਿੱਲੋਂ ਨੇ ਵੀ ਰਾਸ਼ਟਰੀ ਵੋਟਰ ਦਿਵਸ ਦੀ ਮਹੱਤਤਾ ‘ਤੇ ਰੋਸ਼ਨੀ ਪਾਈ ਗਈ।ਅਸ਼ਵਨੀ ਕੁਮਾਰ ਨੂੰ ਵਧੀਆ ਬੀ.ਐਲ.ਓ ਦਾ ਦਰਜ਼ਾ ਦੇ ਕੇ ਸਨਮਾਨਿਆ ਗਿਆ।ਉਨਾਂ ਨੇ ਕਈ ਹੋਰ ਵਿਭਾਗਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਆਦਿ ਨੂੰ ਸਵੀਪ ਅਤੇ ਵੋਟਰ ਰਜਿਸਟ੍ਰੇਸ਼ਨ ਲਈ ਵਧੀਆ ਅਤੇ ਵੋਟਰ ਦਿਵਸ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ-ਕਾਲਜਾਂ ਵਿੱਚ ਕਰਵਾਏ ਭਾਸ਼ਣ, ਸਿਰਲੇਖ ਅਤੇ ਡਰਾਇੰਗ ਮੁਕਾਬਲਿਆਂ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ।
                    ਇਸ ਮੋਕੇ ਸੈਂਟ ਫਰਾਂਸਿਸ ਐਚ.ਆਈ ਸਕੂਲ ਜੰਡਵਾਲ ਦੇ ਵਿਦਿਆਰਥੀਆਂ ਵੱਲੋਂ ਸਵਾਗਤੀ ਗੀਤ ਤੇ ਭੰਗੜਾ ਪੇਸ, ਐਵਲਨ ਗਰਲਜ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਨੁੱਕੜ ਨਾਟਕ ਪੇਸ਼ ਕੀਤਾ ਗਿਆ।ਵੱਖ-ਵੱਖ ਸਕੂਲਾਂ ਦੀਆਂ ਵਿਦਿਆਰਥਣਾਂ ਅਤੇ ਵਿਦਿਆਰਥੀ ਧਰੂਵ, ਦੀਕਸ਼ਾ, ਕਰਿਤੀ, ਸਿਮਰਨ ਆਦਿ ਨੇ ਵੋਟਰ ਦਿਵਸ ‘ਤੇ ਆਪਣੇ ਵਿਚਾਰ ਪੇਸ਼ ਕੀਤੇ।ਰਾਸਟਰੀ ਗੀਤ ਨਾਲ ਸਮਾਰੋਹ ਦੀ ਸਮਾਪਤੀ ਕੀਤੀ ਗਈ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …