Tuesday, March 10, 2026

ਡਿਪਟੀ ਕਮਿਸ਼ਨਰ ਵਲੋਂ ਕੌਮੀ ਬਾਲੜੀ ਦਿਵਸ ਮੌਕੇ ਲਾਭਪਾਤਰੀਆਂ ਦਾ ਸਨਮਾਨ

ਦਿਹਾਤੀ ਖੇਤਰ ਨਾਲ ਸਬੰਧਿਤ ਨੌਜਵਾਨਾਂ ਨੂੰ ਰਾਸ਼ਨ ਡਿਪੂਆਂ ਦੇ ਲਾਇਸੈਂਸ ਵੀ ਵੰਡੇ

ਕਪੂਰਥਲਾ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਅੱਜ ਕੌਮੀ ਬਾਲੜੀ ਦਿਵਸ ਮੌਕੇ ਔਰਤਾਂ ਤੇ ਲੜਕੀਆਂ ਨਾਲ ਸਬੰਧਿਤ ਵੱਖ-ਵੱਖ ਭਲਾਈ ਯੋਜਨਾਵਾਂ ਤਹਿਤ ਲਾਭਪਾਤਰੀਆਂ ਦਾ ਸਨਮਾਨ ਕੀਤਾ ਗਿਆ।
               ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲਾਭਪਾਤਰੀਆਂ ਦਾ ਸਨਮਾਨ ਕੀਤੇ ਜਾਣ ਸਬੰਧੀ ਹੋਏ ਸਮਾਗਮ ਦੌਰਾਨ ਆਨਲਾਇਨ ਭਾਗ ਲੈਣ ਪਿਛੋਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ `ਬੇਟੀ ਬਚਾਓ, ਬੇਟੀ ਪੜਾਓ` ਯੋਜਨਾ ਤਹਿਤ ਲਿੰਗ ਅਨੁਪਾਤ ਵਿੱਚ ਆ ਰਹੀ ਗਿਰਾਵਟ ਨੂੰ ਰੋਕਣ ਤੇ ਔਰਤਾਂ ਨੂੰ ਸ਼ਕਤੀਸਾਲੀ ਬਣਾਉਣਾ, ਸਮਾਜ ਵਿੱਚ ਧੀਆਂ ਦਾ ਮਾਣ ਵਧਾਉਣਾ ਅਤੇ ਅੱਗੇ ਵਧਣ ਦੇ ਮੌਕੇ ਦੇਣ ਦੀ ਕੋਸ਼ਿਸ਼ ਹੈ।
              ਡਿਪਟੀ ਕਮਿਸ਼ਨਰ ਵਲੋਂ ਪ੍ਰਧਾਨ ਮੰਤਰੀ ਮਾਤਰਤਿਵ ਵੰਦਨਾ ਯੋਜਨਾ ਤਹਿਤ ਸ਼੍ਰੀਮਤੀ ਜੋਤੀ, ਹਰਦੀਪ ਕੋਰ, ਪੂਜਾ, ਨਵਲਜੀਤ ਕੋਰ, ਪ੍ਰੀਤੀ ਨੂੰ ਸਾਲ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਤੋਂ ਇਲਾਵਾ ਟੀਕਾਕਰਨ ਦਾ ਟੀਚਾ ਪੂਰਾ ਕਰਨ ਲਈ ਪਰਮਜੀਤ ਕੋਰ, ਮਨਜੀਤ ਕੋਰ, ਮੁੰਨੀ ਕੁਮਾਰੀ, ਸਰਬਜੀਤ ਕੋਰ, ਰਾਜਵਿੰਦਰ ਕੌਰ ਨੂੰ ਕੰਬਲ ਦੇ ਕੇ ਅਤੇ ਡਿਜ਼ੀਟਲ ਮਾਰਗ ਦਰਸ਼ਕ ਤੇ ਸੈਲਫ ਡਿਫੈਂਸ ਪ੍ਰੋਗਰਾਮ ਤਹਿਤ ਵੀ ਬੱਚੀਆਂ ਨੂੰ ਸਨਮਾਨਿਤ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿਚ 500 ਬੱਚੀਆਂ ਨੂੰ ਆਤਮ ਰੱਖਿਆ ਲਈ ਸਿਖਲਾਈ ਦਿੱਤੀ ਗਈ ਹੈ।ਇਸ ਤਹਿਤ ਲੜਕੀਆਂ ਨੂੰ ਟਰੈਕ ਸੂਟ ਦਿੱਤੇ ਗਏ।
                 ਡਿਪਟੀ ਕਮਿਸ਼ਨਰ ਵਲੋਂ ਡਰਾਈਵਿੰਗ ਟ੍ਰੇਨਿੰਗ ਪ੍ਰੋਗਰਾਮ ਤਹਿਤ ਲੜਕੀਆਂ ਨੂੰ ਸਰਟੀਫਿਕੇਟ ਅਤੇ ਨਵ-ਜ਼ੰਮੀਆਂ ਬੱਚੀਆਂ ਦੀਆਂ ਮਾਵਾਂ ਨੂੰ ਫਲਾਂ ਦੀਆਂ ਟੋਕਰੀਆਂ ਦੇ ਕੇ ਸਨਮਾਨਿਆ ਗਿਆ।ਖੁਰਾਕ ਤੇ ਸਪਲਾਈ ਵਿਭਾਗ ਦੀ ਤਰਫੋਂ ਸਵੈ ਰੁਜ਼ਗਾਰ ਤਹਿਤ ਦਿਹਾਤੀ ਖੇਤਰ ਦੇ ਨੌਜਵਾਨਾਂ ਨੂੰ ਰਾਸ਼ਨ ਡਿਪੂਆਂ ਦੇ ਲਾਇਸੈਂਸ ਵੀ ਦਿੱਤੇ ਗਏ।
                 ਇਸ ਮੌਕੇ ਵਧੀਕ ਡਿਪਟੀ ਕਮਿਸਨਰ ਵਿਕਾਸ ਐਸ.ਪੀ ਆਂਗਰਾ, ਜਿਲ੍ਹਾ ਪ੍ਰੋਗਰਾਮ ਅਫਸਰ ਸਨੇਹ ਲਤਾ, ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਗੀਤਾ ਬਿਸ਼ੰਭੂ ਆਦਿ ਹਾਜ਼ਰ ਸਨ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …