Wednesday, August 6, 2025
Breaking News

ਇਕ ਲੱਖ ਨੌਜਵਾਨਾਂ ਨੂੰ ਇਸ ਸਾਲ ਦੌਰਾਨ ਦਿੱਤੀ ਜਾਵੇਗੀ ਸਰਕਾਰੀ ਨੌਕਰੀ – ਚੰਨੀ

ਕਿਹਾ 20 ਹਜ਼ਾਰ ਅਸਾਮੀਆਂ ਪੁਰ ਕਰਨ ਲਈ ਇਸ਼ਤਿਹਾਰ ਕੀਤਾ ਜਾਰੀ

ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਇਸ ਸਾਲ ਦੌਰਾਨ ਇਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਮੁਹੱਈਆ ਕਰਵਾਈ ਜਾਵੇਗੀ। ਇਸ ਤਹਿਤ 20 ਹਜ਼ਾਰ ਅਸਾਮੀਆਂ ਪੁਰ ਕਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਚਰਨਜੀਤ ਸਿੰਘ ਚੰਨੀ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਪੰਜਾਬ ਨੇ ਨਗਰ ਕੌਂਸਲ ਰਾਜਾਸਾਂਸੀ ਵਿਖੇ ਮੁੱਖ ਮੰਤਰੀ ਪੰਜਾਬ ਨਾਲ ਵਰਚੂਅਲ ਮੀਟਿੰਗ ਦੌਰਾਨ ਕੀਤਾ।
                   ਮੁੱਖ ਮੰਤਰੀ ਪੰਜਾਬ ਵਲੋਂ ਅੱਜ ਕੌਮੀ ਬਾਲੜੀ ਦਿਵਸ ਅਤੇ ਰਾਜ ਪੱਧਰੀ ਮੈਗਾ ਰੋਜਗਾਰ ਮੇਲੇ ਦੌਰਾਨ ਵਰਚੂਅਲ ਮੀਟਿੰਗ ਕਰਦਿਆਂ ਕਿਹਾ ਕਿ ਲੜਕੀਆਂ ਨੂੰ ਵੱਧ ਤੋਂ ਵੱਧ ਸਿੱਖਿਆ ਪ੍ਰਦਾਨ ਕਰਵਾਉਣੀ ਚਾਹੀਦੀ ਹੈ।ਉਨ੍ਹਾਂ ਕਿਹਾ ਪਿਛਲੀ ਸਰਕਾਰ ਦੇ 10 ਸਾਲ ਦੌਰਾਨ ਨੌਜਵਾਨਾਂ ਨੂੰ ਰਜ਼ਗਾਰ ਦੇਣ ਲਈ ਕੋਈ ਪ੍ਰਬੰਧ ਨਹੀਂ ਕੀਤਾ ਗਿਆ ਅਤੇ ਉਨਾਂ ਦੀ ਸਰਕਾਰ ਨੇ ਆਉਂਦੀਆਂ ਹੀ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਉਦੇਸ਼ ਨੂੰ ਅੱਗੇ ਵਧਾਇਆ ਅਤੇ 70 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ।ਇਸ ਤੋਂ ਇਲਾਵਾ 1.17 ਲੱਖ ਨੌਜਵਾਨਾਂ ਨੂੰ ਕਰਜ਼ਾ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਪੈਰਾਂ ‘ਤੇ ਖੜਾ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਹਰੇਕ ਜਿਲੇ ਵਿੱਚ ਰੁਜ਼ਗਾਰ ਬਿਊਰੋ ਸਥਾਪਿਤ ਕੀਤੇ ਗਏ।ਜਿਥੇ ਪ੍ਰਾਈਵੇਟ ਕੰਪਨੀਆਂ ਅਤੇ ਨੌਜਵਾਨਾਂ ਨੂੰ ਇਕ ਪਲੇਟਫਾਰਮ ਤੇ ਇਕੱਠੇ ਕਰਕੇ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ।
               ਚੰਨੀ ਨੇ ਦੱਸਿਆ ਕਿ ਰਾਜ ਸਰਕਾਰ ਵਲੋਂ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਵਿਦੇਸ਼ਾਂ ਵਿੱਚ ਸਿੱਖਿਆ ਹਾਸਲ ਕਰਨ ਲਈ ਜਾਣ ਵਾਲੇ ਵਿਦਿਆਰਥੀਆਂ ਲਈ ਇਕ ਸੈਲ ਦਾ ਗਠਨ ਕੀਤਾ ਜਾ ਰਿਹਾ ਹੈ ਇਸ ਦਾ ਮਕਸਦ ਵਿਦਿਆਰਥੀਆਂ ਨੂੰ ਏਜੰਟਾਂ ਦੇ ਚੁੰਗਲ ਤੋਂ ਬਚਾਉਣਾ ਹੈ ਤੇ ਉਨ੍ਹਾਂ ਨੂੰ ਸਹੀ ਸਥਾਨ ‘ਤੇ ਵਿਦੇਸ਼ਾਂ ਵਿੱਚ ਸਿਖਿਆ ਪ੍ਰਦਾਨ ਕਰਵਾੳੋੁਣਾ ਹੈ।ਉਨਾਂ ਕਿਹਾ ਕਿ ਜਿਲ੍ਹਾ ਰੋਜਗਾਰ ਬਿਊਰੋ ਅੰਮ੍ਰਿਤਸਰ ਵਲੋਂ ਹੁਣ ਤੱਕ 22767 ਨੌਜਵਾਨਾਂ ਦੀ ਪਲੇਸਮੈਂਟ ਕਰਵਾਈ ਗਈ ਹੈ।ਅਕਤੂਬਰ ਅਤੇ ਦਸੰਬਰ ਮਹੀਨਿਆਂ ਦੌਰਾਨ ਲੱਗੇ ਰੁਜ਼ਗਾਰ ਮੇਲਿਆਂ ਵਿੱਚ 7969 ਨੌਜਵਾਨਾਂ ਨੂੰ ਕਰਜ਼ਾ ਮੁਹੱਈਆ ਕਰਵਾਇਆ ਗਿਆ।ਉਨਾਂ ਨੇ 5 ਨੌਜਵਾਨਾਂ ਨੂੰ ਕਰਜ਼ੇ ਦੇ ਪ੍ਰਵਾਨਗੀ ਪੱਤਰ ਦਿੱਤੇ।
               ਜਿਲ੍ਹਾ ਰੁਜ਼ਗਾਰ ਬਿਊਰੋ ਰਾਹੀਂ ਕਰਜ਼ਾ ਪ੍ਰਾਪਤ ਕਰਕੇ ਆਪਣੇ ਪੈਰਾਂ ‘ਤੇ ਖੜੇ ਹੋਣ ਵਾਲੇ ਵਿਕਰਮਜੀਤ ਸਿੰਘ ਵਾਸੀ ਅੰਮ੍ਰਿਤਸਰ ਨੇ ਵਰਚੂਅਲ ਮੀਟਿੰਗ ਦੌਰਾਨ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਅਪੰਗ ਹੈ ਅਤੇ ਉਸ ਨੇ ਰੁਜਗਾਰ ਮੇਲੇ ਦੌਰਾਨ 6 ਲੱਖ ਰੁਪਏ ਦਾ ਕਰਜ਼ਾ ਪ੍ਰਾਪਤ ਕਰਕੇ ਆਪਣਾ ਜ਼ਿੰਮ ਸ਼ੁਰੂ ਕੀਤਾ ਤੇ ਹੁਣ ਉਹ ਆਪਣੀ ਰੋਜ਼ੀ ਰੋਟੀ ਦੇ ਸਮਰੱਥ ਹੋ ਗਿਆ ਹੈ।
                  ਕੌਮੀ ਬਾਲੜੀ ਦਿਵਸ ਮੌਕੇ ਚੰਨੀ ਵਲੋਂ 5 ਨਵਜੰਮੀਆਂ ਬੱਚੀਆਂ ਅਤੇ ਉਨ੍ਹਾਂ ਦੀਆਂ ਮਾਂਵਾਂ ਨੂੰ ਕੰਬਲ ਤੇ ਬੇਬੀ ਕਿਟਾਂ ਵੀ ਦਿੱਤੀਆਂ ਗਈਆਂ ਅਤੇ 3 ਮਹਿਲਾਵਾਂ ਨੂੰ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਸਨਮਾਨਿਤ ਵੀ ਕੀਤਾ ਗਿਆ।ਉਨਾਂ ਨੇ ਪੇਟਿੰਗ ਪ੍ਰਤੀਯੋਗਤਾ ਵਿੱਚ ਪਹਿਲੇ ਤਿੰਨ ਸਥਾਨਾਂ ਤੇ ਆਉਣ ਵਾਲੀਆਂ ਲੜਕੀਆਂ ਨੂੰ ਸਨਮਾਨਿਤ ਕੀਤਾ।
                  ਇਸ ਮੌਕੇ ਹਲਕਾ ਵਿਧਾਇਕ ਅਟਾਰੀ ਤਰਸੇਮ ਸਿੰਘ ਡੀ.ਸੀ, ਚੇਅਰਮੈਨ ਜਿਲ੍ਹਾ ਪ੍ਰੀਸ਼ਦ ਦਿਲਰਾਜ ਸਿੰਘ ਸਰਕਾਰੀਆ, ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਵਧੀਕ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੂਧਲ, ਐਸ.ਐਸ.ਪੀ ਦਿਹਾਤੀ ਧਰੁਵ ਦਹੀਆ, ਜਿਲ੍ਹਾ ਪ੍ਰੋਗਰਾਮ ਅਫਸਰ ਮਨਜਿੰਦਰ ਸਿੰਘ, ਡਿਪਟੀ ਡਾਇਰੈਕਟਰ ਰੁਜ਼ਗਾਰ ਬਿਉਰੋ ਵਿਕਰਮਜੀਤ ਸਿੰਘ, ਸੀ.ਡੀ.ਪੀ.ਓ ਤਨੁਜਾ ਗੋਇਲ ਤੇ ਹੋਰ ਦੇ ਅਧਿਕਾਰੀ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …