ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ) – ਲੋਕ ਅਦਾਲਤ ਦਾ ਮੱੁਖ ਮਨੋਰਥ ਸਮਝੋਤੇ/ ਰਾਜੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਨਿਪਟਾਰਾ ਕਰਵਾਉਣ ਹੈ ਤਾਂ
ਜ਼ੋ ਧਿਰਾਂ ਦਾ ਪੈਸਾ ਅਤੇ ਸਮਾਂ ਬਚ ਸਕੇ। ਗੰਭੀਰ ਕੀਸਮ ਦੇ ਫੋਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਕੇਸ ਲੋਕ ਅਦਾਲਤ ਵਿੱਚ ਸੁਣੇ ਜਾਂਦੇ ਹਨ।
ਸ੍ਰੀ ਸੁਮਿਤ ਮੱਕੜ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਨੇ ਦੱਸਿਆ ਕਿ ਪੰਜਾਬ ਰਾਜ ਦੀਆਂ ਸਾਰੀਆਂ ਅਦਾਲਤਾਂ ਵਿਚ ਹਰ ਮਹੀਨੇ ਦੇ ਆਖਰੀਲੇ ਸ਼ਨੀਵਾਰ ਨੂੰ ਲੋਕ ਅਦਾਲਤ ਲਗਾਈ ਜਾਂਦੀ ਹੈ।ਹਰ ਉਹ ਵਿਅਕਤੀ ਜਿਸ ਦਾ ਅਦਾਲਤ ਵਿਚ ਕੇਸ ਲੰਬਿਤ/ਚੱਲਦਾ ਹੈ ਅਤੇ ਲੋਕ ਅਦਾਲਤ ਰਾਹੀਂ ਫੈਸਲਾ ਕਰਵਾਉਣ ਦਾ ਇਛੁੱਕ ਹੈ।ਇਸ ਸਬੰਧੀ ਦਰਖਾਸਤ ਸਬੰਧਤ ਅਦਾਲਤ ਦੇ ਜੱਜ ਸਾਹਿਬ ਨੂੰ ਪੇਸ਼ ਕਰ ਸਕਦਾ ਹੈ।
ਉਨਾਂ ਦੱਸਿਆ ਕਿ ਜੇਕਰ ਕੇਸ ਅਦਾਲਤ ਵਿੱਚ ਲੰਬਿਤ ਨਹੀ ਹੈ ਤਾਂ ਅਜਿਹੇ ਮਾਮਲੀਆਂ ਸਬੰਧੀ ਦਰਖਾਸਤ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਦਿੱਤੀ ਜਾ ਸਕਦੀ ਹੈ।ਸ੍ਰੀ ਮੱਕੜ ਨੇ ਦੱਸਿਆ ਕਿ ਆਮ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਗਣਤੰਤਰ ਦਿਵਸ ਸਮੇਂ ਜਿਲ੍ਹਾ ਕਾਨੂੰਨੀ ਸੇਵਾਵਾਂ ਅੰਮ੍ਰਿਤਸਰ ਵਲੋਂ ਲੋਕ ਅਦਾਲਤ ਨੂੰ ਦਰਸਾਉਣ ਵਾਸਤੇ ਇਕ ਝਾਕੀ ਪੇਸ਼ ਕੀਤੀ ਗਈ ਸੀ, ਜਿਸ ਦਾ ਮੁੱਖ ਮਕਸਦ ਲੋਕ ਅਦਾਲਤਾਂ ਬਾਰੇ ਲੋਕਾਂ ਨੂੰ ਜਾਣਕਾਰੀ ਮੁਹੱਈਆ ਕਰਵਾਉਣਾ ਹੈ।
Check Also
“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ
ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …
Punjab Post Daily Online Newspaper & Print Media