ਸੰਗਰੂਰ, 27 ਜਨਵਰੀ (ਜਗਸੀਰ ਲੌਗੋਵਾਲ) – ਇਲਾਕੇ ਦੀਆਂ ਜਨਤਕ ਜਮਹੂਰੀ ਅਤੇ ਇਨਕਲਾਬੀ ਜਥੇਬੰਦੀਆਂ ਵਲੋਂ ਪੂਰੇ ਕਸਬੇ ਵਿਚ ਮੋਟਰ ਸਾਇਕਲਾਂ, ਕਾਰਾਂ ਅਤੇ ਮੋਟਰ ਸਾਇਕਲ ਰੇਹੜੀਆਂ ਤੇ ਦਿੱਲੀ ਵਿਖੇ ਕਿਸਾਨਾਂ ਮਜ਼ਦੂਰਾਂ ਅਤੇ ਮੁਲਕ ਦੇ ਲੋਕਾਂ ਵਲੋਂ ਲੋਕ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਜਨ ਅੰਦੋਲਨ ਦੀ ਹਮਾਇਤ ਵਿਚ ਮਾਰਚ ਕੀਤਾ ਗਿਆ।ਦੇਸ਼ ਭਗਤ ਯਾਦਗਾਰ ਚੋਂ ਸ਼ੁਰੂ ਹੋਏ ਇਸ ਮਾਰਚ ਵਿੱਚ ਸ਼ਹੀਦ ਭਗਤ ਸਿੰਘ ਮੋਟਰ ਸਾਇਕਲ ਰੇਹੜੀ ਯੂਨੀਅਨ, ਤਰਕਸ਼ੀਲ ਸੁਸਾਇਟੀ ਪੰਜਾਬ, ਡੈਮੋਕਰੈਟਿਕ ਟੀਚਰਜ਼ ਫਰੰਟ, ਕਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ, ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ), ਡਾਕਟਰ ਅੰਬੇਦਕਰ ਭਵਨ ਸੁਸਾਇਟੀ, ਬੇਰੁਜ਼ਗਾਰ ਈ.ਟੀ.ਟੀ ਯੂਨੀਅਨ, ਭਾਰਤੀ ਕਿਸਾਨ ਯੂਨੀਅਨ (ਡਕੌਦਾ) ਅਤੇ ਦੇਸ਼ ਭਗਤ ਯਾਦਗਾਰ ਕਮੇਟੀ ਦੇ ਮੈਂਬਰਾਂ ਅਤੇ ਆਗੂਆਂ ਨੇ ਭਰਵੀਂ ਸ਼ਮੂਲੀਅਤ ਕਰਦਿਆਂ ਅਕਾਸ਼ ਗੁਜਾਊਂ ਨਾਅਰਿਆਂ ਨਾਲ ਕਸਬੇ ਦੀਆਂ ਗਲੀਆਂ ਅਤੇ ਬਜ਼ਾਰਾਂ ਵਿਚੋਂ ਮੁਜ਼ਾਹਰਾ ਕੀਤਾ ਜੋ ਬੱਸ ਸਟੈਂਡ ਲੌਂਗੋਵਾਲ ‘ਤੇ ਖਤਮ ਹੋਇਆ।
ਮਾਰਚ ਕਰਦਿਆਂ ਵੱਖ-ਵੱਖ ਪੜਾਵਾਂ ਤੇ ਲਖਵੀਰ ਲੌਂਗੋਵਾਲ, ਜੁਝਾਰ ਲੌਂਗੋਵਾਲ, ਬਲਵੀਰ ਚੰਦ ਲੌਂਗੋਵਾਲ, ਪਰਵਿੰਦਰ ਉਭਾਵਾਲ, ਕਾਮਰੇਡ ਗੁਲਜ਼ਾਰ ਸਿੰਘ, ਮਾ. ਅਨਿਲ ਸ਼ਰਮਾ, ਰਣਜੀਤ ਸਿੰਘ, ਸਤਨਾਮ ਉਭਾਵਾਲ, ਦਾਤਾ ਨਮੋਲ, ਨਛੱਤਰ ਸਿੰਘ, ਕਰਮਜੀਤ ਸਿੰਘ, ਜਸਪਾਲ ਸਿੰਘ, ਐਡਵੋਕੇਟ ਗਗਨਦੀਪ ਸਿੰਘ, ਗੁਰਜੀਤ ਸਿੰਘ, ਬੀਰਬਲ ਸਿੰਘ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਕਿਸਾਨਾਂ ਵਿਰੋਧੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ।ਇਸ ਮਾਰਚ ਦੇ ਸਾਰੇ ਪ੍ਬੰਧਾਂ ਨੂੰ ਸ਼ਹੀਦ ਭਗਤ ਸਿੰਘ ਮੋਟਰ ਸਾਇਕਲ ਰੇਹੜੀ ਯੂਨੀਅਨ ਅਤੇ ਦੇਸ਼ ਭਗਤ ਯਾਦਗਾਰ ਕਮੇਟੀ ਦੇ ਮੈਂਬਰਾਂ ਨੇ ਬਾਖੂਬੀ ਨੇਪਰੇ ਚਾੜਿਆ।ਅੰਤ ‘ਚ ਸੰਘਰਸ਼ ਨਾਲ ਆਖਰੀ ਕਦਮ ਤੱਕ ਕਦਮ ਮਿਲਾ ਕੇ ਚੱਲਣ ਦਾ ਅਹਿਦ ਕੀਤਾ ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …