ਅੰਮ੍ਰਿਤਸਰ, 27 ਜਨਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ
ਵੂਮੈਨ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਨਾਨਕ ਸਿੰਘ, ਪਬਲਿਕ ਸਕੂਲ ਦੇ ਪ੍ਰਿੰਸੀਪਲ ਏ.ਐਸ ਗਿੱਲ ਅਤੇ ਖ਼ਾਲਸਾ ਇੰਟਰਨੈਸ਼ਨਲ ਸਕੂਲ ਦੇ ਪ੍ਰਿੰਸੀਪਲ ਨਿਰਮਲਜੀਤ ਕੌਰ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਉਪਰੰਤ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਇਲਾਵਾ ਸਮਾਜਿਕ ਗਤੀਵਿਧੀਆਂ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਪ੍ਰਿੰ: ਗਿੱਲ ਅਤੇ ਸ੍ਰੀਮਤੀ ਨਿਰਮਲਜੀਤ ਕੌਰ ਨੇ ਕਿਹਾ ਕਿ ਅਜ਼ਾਦੀ ਘੁਲਾਟੀਆਂ ਨੇ ਵਡਮੁੱਲੀਆਂ ਕੁਰਬਾਨੀਆਂ ਦੇ ਕੇ ਸਾਡੇ ਦੇਸ਼ ਨੂੰ ਆਜ਼ਾਦ ਕਰਵਾਇਆ ਜਿਸ ਦੀ ਆਜ਼ਾਦੀ ਦੀ ਰੱਖਿਆ ਕਰਨਾ ਸਾਡਾ ਫਰਜ਼ ਬਣਦਾ ਹੈ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਤੇ ਫਰਜ਼ਾਂ ਬਾਰੇ ਭਰਪੂਰ ਜਾਣਕਾਰੀ ਹੋਣੀ ਚਾਹੀਦੀ ਹੈ।
ਇਸ ਤੋਂ ਇਲਾਵਾ ਕਾਲਜ, ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ 26 ਜਨਵਰੀ ਉਤਸ਼ਾਹਪੂਰਵਕ ਮਨਾਉਂਦਿਆਂ ਦੇਸ਼ ਭਗਤੀ ਭਰਪੂਰ ਰੰਗਾਰੰਗ ਪ੍ਰੋਗਰਾਮ ਦਾ ਪੇਸ਼ ਕੀਤਾ ਗਿਆ।ਪ੍ਰਿੰਸੀਪਲਾਂ ਵੱਲੋਂ ਤਿਰੰਗਾ ਝੰਡਾ ਲਹਿਰਾ ਕੇ ਸਲਾਮੀ ਦਿੱਤੀ ਗਈ।ਇਸ ਮੌਕੇ ਸਮੂਹ ਸਟਾਫ਼ ਤੋਂ ਇਲਾਵਾ ਵਿਦਿਆਰਥੀ ਮੌਜ਼ੂਦ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media