ਅੰਮ੍ਰਿਤਸਰ, 28 ਜਨਵਰੀ (ਜਗਦੀਪ ਸਿੰਘ ਸੱਗੂ) – ਸੰਗਰੂਰ ਵਿਖੇ 16-17 ਜਨਵਰੀ ਨੂੰ ਆਯੋਜਿਤ ਜੂਨੀਅਰ ਓਪਨ ਐਥਲੈਟਿਕਸ ਚੈਂਪੀਅਨਸ਼ਿਪ-2021 ‘ਚ ਇੱਕ
ਵਾਰ ਫੇਰ ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਪੜ੍ਹਦੇ ਜਮਾਤ ਬਾਰ੍ਹਵੀਂ ਦੇ ਹੋਣਹਾਰ ਵਿਦਿਆਰਥੀ ਹਰਨੂਰ ਸਿੰਘ ਸੰਧੂ ਪੁੱਤਰ ਰਾਜਬਿੰਦਰ ਸਿੰਘ ਸੰਧੂ ਨੇ ਅੰਡਰ-20 ਡਿਸਕਸ ਥ੍ਰੋਅ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।ਹਰਨੂਰ ਸਿੰਘ ਨੇ 53.55 ਮੀਟਰ ਦੂਰ ਡਿਸਕਸ ਥਰੋ ਸੁੱਟੀ।ਇਸ ਜਿੱਤ ਨਾਲ ਹਰਨੂਰ ਸਿੰਘ ਦੀ 6 ਫਰਵਰੀ ਤੋਂ 10 ਫਰਵਰੀ 2021 ਤੱਕ ਗੁਵਾਹਾਟੀ ਵਿਖੇ ਹੋਣ ਜਾ ਰਹੀ 36ਵੀਂ ਨੈਸ਼ਨਲ ਜੂਨੀਅਰ ਐਥਲੈਟਿਕਸ ਚੈਂਪੀਅਨਸ਼ਿਪ ਲਈ ਚੋਣ ਹੋਈ ਹੈ।
ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਚੇਅਰਮੈਨ ਸੀ.ਕੇ.ਡੀ ਸਕੂਲਜ਼ ਭਾਗ ਸਿੰਘ ਅਣਖੀ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਅਜੀਤ ਸਿੰਘ ਬਸਰਾ, ਮੀਤ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿਜ਼ਰ, ਅਮਰਜੀਤ ਸਿੰਘ ਵਿਕਰਾਂਤ, ਸਥਾਨਕ ਪ੍ਰਧਾਨ ਹਰਮਿੰਦਰ ਸਿੰਘ, ਮੈਂਬਰ ਇੰਚਾਰਜ਼ ਪ੍ਰੋ੍ਰ. ਹਰੀ ਸਿੰਘ, ਸਕੂਲ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਅਤੇ ਖੇਡ ਇੰਚਾਰਜ ਸ਼੍ਰੀਮਤੀ ਅੰਮ੍ਰਿਤਪਾਲ ਕੌਰ ਨੇ ਹਰਨੂਰ ਸਿੰਘ ਸੰਧੂ ਦੀ ਇਸ ਸ਼ਾਨਦਾਰ ਜਿੱਤ ‘ਤੇ ਉਸ ਨੂੰ ਅਤੇ ਉਸਦੇ ਪਰਿਵਾਰ ਨੂੰ ਵਧਾਈ ਦਿੱਤੀ ਅਤੇ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
Check Also
ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …
Punjab Post Daily Online Newspaper & Print Media