ਸਮਰਾਲਾ, 28 ਜਨਵਰੀ (ਇੰਦਰਜੀਤ ਸਿੰਘ ਕੰਗ) – ਲੋਕਤੰਤਰ ਵਿੱਚ ਹਿੱਸੇਦਾਰੀ ਅਤੇ ਅੰਗਹੀਣ ਵਿਅਕਤੀਆਂ ਦੀ ਚੋਣ ਪ੍ਰਕਿਰਿਆ ’ਚ ਸ਼ਮੂਲੀਅਤ ਕਰਵਾਉਣ ਦੇ
ਮਕਸਦ ਨਾਲ ਆਨਲਾਈਨ ਕੁਇਜ਼ ਮੁਕਾਬਲੇ ਕਰਵਾਏ ਗਏ।ਈ.ਐਲ.ਸੀ. ਵਿਦਿਆਰਥੀਆਂ ਦੇ ਜੇਤੂਆਂ ਨੂੰ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਇਨਾਮ ਦਿੱਤੇ ਗਏ।ਜੇਤੂ ਵਿਦਿਆਰਥਣਾਂ ਨੂੰ ਤਹਿਸੀਲਦਾਰ ਸਮਰਾਲਾ ਨਵਦੀਪ ਸਿੰਘ ਭੋਗਲ ਵਲੋਂ ਟਰਾਫ਼ੀ, ਸਰਟੀਫਿਕੇਟ ਅਤੇ ਸਟੇਸ਼ਨਰੀ ਦੇ ਕੇ ਸਨਮਾਨਿਤ ਕੀਤਾ ਗਿਆ।ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਸਮਰਾਲਾ ਦੀ ਵਿਦਿਆਰਥਣ ਗੁਰਜੋਤ ਕੌਰ ਨੇ ਪਹਿਲਾ ਸਥਾਨ ਅਤੇ ਜਸਜੀਵਨਜੋਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media