Wednesday, April 29, 2026

ਐਡਵੋਕੇਟ ਵਿਨੈ ਕਸ਼ਅਪ ਨੂੰ ਸਦਮਾ, ਮਾਤਾ ਦਾ ਦੇਹਾਂਤ

ਸਮਰਾਲਾ, 28 ਜਨਵਰੀ (ਇੰਦਰਜੀਤ ਸਿੰਘ ਕੰਗ) – ਐਡਵੋਕੇਟ ਵਿਨੈ ਕਸ਼ਅਪ ਟੈਲੀ ਮੀਡੀਆ ਵੀ.ਵੀ.ਐਨ ਨਿਊਜ਼ ਦੇ ਮਾਲਕ ਨੂੰ ਉਸ ਮੌਕੇ ਗਹਿਰਾ ਸਦਮਾ ਲੱਗਾ ਜਦੋਂ ਬੀਤੇ ਦਿਨੀਂ ਉਨ੍ਹਾਂ ਦੀ ਮਾਤਾ ਲੀਲਾ ਦੇਵੀ ਪਤਨੀ ਸਵ: ਛੋਟੇ ਲਾਲ, ਮਾਮੂਲੀ ਬਿਮਾਰੀ ਪਿਛੋਂ ਸਵਰਗਵਾਸ ਹੋ ਗਏ।ਉਨ੍ਹਾਂ ਦਾ ਅੰਤਿਮ ਸਸਕਾਰ ਸਮਰਾਲਾ ਦੇ ਸਮਸ਼ਾਨਘਾਟ ਵਿਖੇ ਕੀਤਾ ਗਿਆ।
                ਸਸਕਾਰ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿੱਚ ਪ੍ਰਮੁੱਖ ਤੌਰ ਸਮੁੱਚੀ ਬਾਰ ਐਸੋ: ਸਮਰਾਲਾ ਦੇ ਵਕੀਲ, ਜਗਜੀਵਨ ਸਿੰਘ ਖੀਰਨੀਆਂ ਸਾਬਕਾ ਵਿਧਾਇਕ, ਕਮਲਜੀਤ ਸਿੰਘ ਢਿੱਲੋਂ, ਕਰਨਬੀਰ ਸਿੰਘ ਢਿੱਲੋਂ, ਲਾਲਾ ਮੰਗਤ ਰਾਏ, ਜਗਤਾਰ ਸਿੰਘ ਦਿਆਲਪੁਰਾ (ਆਪ), ਸਮਰਾਲਾ ਸੋਸ਼ਲ ਵੈਲਫੇਅਰ ਦੇ ਚੇਅਰਮੈਨ ਐਡਵੋਕੇਟ ਗਗਨਦੀਪ ਸ਼ਰਮਾ, ਪ੍ਰਧਾਨ ਨੀਰਜ਼ ਸਿਹਾਲਾ, ਦੀਪ ਦਿਲਬਰ, ਬਿੱਟੂ ਬੇਦੀ, ਇੰਦਰਜੀਤ ਸਿੰਘ ਕੰਗ, ਟੈਲੀ ਮੀਡੀਆ ਆਦਿ ਤੋਂ ਇਲਾਵਾ ਸ਼ਹਿਰ ਨਿਵਾਸੀ, ਨਿਰੰਕਾਰੀ ਭਾਈਚਾਰੇ ਦੇ ਅਹੁਦੇਦਾਰ ਤੇ ਇਲਾਕਾ ਨਿਵਾਸੀ ਹਾਜ਼ਰ ਸਨ।
                    ਪਰਿਵਾਰਕ ਮੈਂਬਰਾਂ ਅਨੁਸਾਰ ਮਾਤਾ ਲੀਲਾ ਦੇਵੀ ਨਮਿਤ ਸ਼ਰਧਾਂਜਲੀ ਸਮਾਗਮ 31 ਜਨਵਰੀ ਦਿਨ ਐਤਵਾਰ ਨੂੰ ਦੁਰਗਾ ਮੰਦਿਰ ਸਮਰਾਲਾ ਵਿਖੇ ਦੁਪਹਿਰ 1 ਤੋਂ 2 ਵਜੇ ਤੱਕ ਹੋਵੇਗਾ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …