Monday, June 29, 2026

ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਵਿਚ ਮਨਾਹੀ ਦੇ ਹੁਕਮ ਜਾਰੀ

ਨਵਾਂਸ਼ਹਿਰ, 28 ਜਨਵਰੀ (ਪੰਜਾਬ ਪੋਸਟ ਬਿਊਰੋ) – ਕੰਟਰੋਲਰ (ਪ੍ਰੀਖਿਆਵਾਂ) ਪੰਜਾਬ ਸਕੂਲ ਸਿੱਖਿਆ ਬੋਰਡ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜਾਰੀ ਪੱਤਰ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਪ੍ਰੀਖਿਆ ਦੌਰਾਨ ਪੀਖਿਆ ਕੇਂਦਰ ਜੇ.ਐਸ.ਐਫ.ਐਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਨਵਾਂਸ਼ਹਿਰ (ਐਸ.ਬੀ.ਐਸ ਨਗਰ-6) ਦੇ 100 ਮੀਟਰ ਦੇ ਘੇਰੇ ਵਿਚ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਵਾਸਤੇ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਨੂੰ ਦਾਖ਼ਲ ਨਾ ਹੋਣ ਦਿੱਤਾ ਜਾਵੇ।ਇਹ ਹੁਕਮ 29 ਜਨਵਰੀ 2021 ਤੋਂ 11 ਫਰਵਰੀ 2021 ਤੱਕ ਲਾਗੂ ਰਹੇਗਾ।
                ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਕੰਟਰੋਲਰ (ਪ੍ਰੀਖਿਆਵਾਂ) ਪੰਜਾਬ ਸਕੂਲ ਸਿੱਖਿਆ ਬੋਰਡ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਪਣੇ ਪੱਤਰ ਵਿਚ ਲਿਖਿਆ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਓਪਨ ਸਕੂਲ ਸਪਲੀਮੈਂਟਰੀ ਅਤੇ ਦਸਵੀਂ/ਬਾਰ੍ਹਵੀਂ ਸ਼੍ਰੇਣੀ ਸੁਨਹਿਰੀ ਮੌਕਾ ਦੀਆਂ ਪ੍ਰੀਖਿਆਵਾਂ 29 ਜਨਵਰੀ 2021 ਤੋਂ 11 ਫਰਵਰੀ 2021 ਤੱਕ ਸਵੇਰੇ 11 ਵਜੇ ਤੋਂ ਦੁਪਹਿਰ 2.15 ਵਜੇ ਤੱਕ ਜ਼ਿਲ੍ਹਾ ਪੱਧਰ ’ਤੇ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿਚ ਕਰਵਾਈਆਂ ਜਾ ਰਹੀਆਂ ਹਨ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …