Saturday, April 25, 2026

ਧਰਤੀ ਹੇਠਲੇ ਪਾਣੀ ਦਾ ਪੱਧਰ ਉਚਾ ਚੁੱਕਣ ਲਈ ਜਲ ਸ਼ਕਤੀ ਕੇਂਦਰ ਸਥਾਪਿਤ- ਡੀ.ਸੀ

ਨਵਾਂਸ਼ਹਿਰ, 28 ਜਨਵਰੀ (ਪੰਜਾਬ ਪੋਸਟ ਬਿਊਰੋ) – ਰਾਸ਼ਟਰੀ ਜਲ ਮਿਸ਼ਨ ਤਹਿਤ ਜ਼ਿਲ੍ਹੇ ਵਿਚ ਧਰਤੀ ਹੇਠਲੇ ਪਾਣੀ ਦਾ ਪੱਧਰ ਉਚਾ ਚੁੱਕਣ ਅਤੇ ਪਾਣੀ ਦੀ ਉਪਲਬੱਧਤਾ ਵਧਾਉਣ ਦੇ ਮਕਸਦ ਨਾਲ ਜ਼ਿਲ੍ਹਾ ਪੱਧਰ ’ਤੇ ਵਰਚੂਅਲ ਤੌਰ ’ਤੇ ਜਲ ਸ਼ਕਤੀ ਕੇਂਦਰ ਜਾਂ ਰੇਨ ਸੈਂਟਰ ਸਥਾਪਿਤ ਕੀਤੇ ਗਏ ਹਨ।ਇਹ ਬਾਰਿਸ਼ ਦੇ ਪਾਣੀ ਦੀ ਸੁਚੱਜੀ ਸੰਭਾਲ ਲਈ ‘ਰੇਨ ਵਾਟਰ ਹਾਰਵੈਸਟਿੰਗ ਸਟਰੱਕਚਰ’ ਅਤੇ ‘ਆਰਟੀਫਿਸ਼ੀਅਲ ਰੀਚਾਰਜ਼ ਸਟਰੱਕਚਰ’ ਲਗਾਉਣ ਸਬੰਧੀ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣਗੇ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸਰਕਾਰੀ, ਗੈਰ-ਸਰਕਾਰੀ, ਘਰਾਂ ਅਤੇ ਰਿਹਾਇਸ਼ੀ ਸੁਸਾਇਟੀਆਂ ਵਿਚ ‘ਰੇਨ ਵਾਟਰ ਹਾਰਵੈਸਟਿੰਗ ਸਟਰੱਕਚਰ ਸਥਾਪਿਤ ਕਰਨ ਲਈ ਜਾਗਰੂਕਤਾ ਵੀ ਪੈਦਾ ਕਰਨਗੇ, ਜਿਸ ਨਾਲ ਭਵਿੱਖ ਲਈ ਪਾਣੀ ਦੀ ਜ਼ਰੂਰਤ ਨੂੰ ਪੂਰਾ ਕਰਨ ਵਿੱਚ ਸਹਾਇਤਾ ਮਿਲੇਗੀ।ਉਨ੍ਹਾਂ ਦੱਸਿਆ ਕਿ ਜਿਨ੍ਹਾਂ ਅਧਿਕਾਰੀਆਂ ਨੂੰ ਇਨ੍ਹਾਂ ਜਲ ਸ਼ਕਤੀ ਕੇਂਦਰਾਂ ਦੇ ਮੈਂਬਰ ਨਿਯੁੱਕਤ ਕੀਤਾ ਗਿਆ ਹੈ, ਜਿੰਨ੍ਹਾਂ ਵਿਚ ਜ਼ਿਲ੍ਹੇ ਦੇ ਮੰਡਲ ਭੂਮੀ ਰੱਖਿਆ ਅਫ਼ਸਰ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ, ਡੀ.ਐਫ.ਓ, ਮੁੱਖ ਖੇਤੀਬਾੜੀ ਅਫਸਰ, ਸਹਾਇਕ ਡਾਇਰੈਕਟਰ ਬਾਗਬਾਨੀ, ਕਾਰਜਕਾਰੀ ਇੰਜੀਨੀਅਰ ਬਿਸਤ ਦੁਆਬ ਮੰਡਲ, ਕਾਰਜਕਾਰੀ ਇੰਜੀਨੀਅਰ ਫਗਵਾੜਾ ਡਰੇਨੇਜ ਡਵੀਜ਼ਨ, ਪ੍ਰੋਗਰਾਮ ਕੋਆਰਡੀਨੇਟਰ ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਅਤੇ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਸ਼ਾਮਿਲ ਹਨ।
             ਉਨ੍ਹਾਂ ਕਿਹਾ ਕਿ ‘ਰੇਨ ਵਾਰਟ ਹਾਰਵੈਸਟਿੰਗ ਸਟਰੱਕਚਰ’ ਸਬੰਧੀ ਕਿਸੇ ਵੀ ਕਿਸਮ ਦੀ ਤਕਨੀਕੀ ਜਾਣਕਾਰੀ ਲਈ ਉਪਰੋਕਤ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …